ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਕੀਤਾ ਜਾ ਰਿਹਾ ਪ੍ਰਦਰਸ਼ਨ ਅੱਜ ਤੀਜੇ ਦਿਨ ਜਾਰੀ ਹੈ। ਅੱਜ ਵੀ ਕਿਸਾਨ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਹੋਰ ਹਮਖਿਆਲੀ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਪਹੁੰਚ ਰਹੇ ਹਨ। ਅੱਜ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਪੰਜਾਬ ਸਰਕਾਰ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋ ਗਏ ਹਨ। ਸੂਤਤ ਦੱਸਦੇ ਹਨ ਕਿ ਜੇ ਰਾਜਪਾਲ ਨਾਲ ਮੀਟਿੰਗ ਬੇਸਿੱਟਾ ਰਹੀ ਤਾਂ ਧਰਨੇ ਵਾਲੀ ਥਾਂ ਪਹੁੰਚ ਕੇ ਆਗੂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਣਗੇ।

