ਦਿੱਲੀ ਵਿਚ ਅੱਜ ਠੰਢ ਵੱਧ ਗਈ ਅਤੇ ਧੁੰਦ ਵੀ ਛਾਈ ਰਹੀ। ਇਸ ਦੌਰਾਨ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਸਵੇਰੇ 9 ਵਜੇ ਸਮੁੱਚਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 358 ਸੀ, ਜੋ ਬਹੁਤ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ।