‘ਇਕ ਦੇਸ਼-ਇਕ ਚੋਣ’ ਮੁਹਿੰਮ ਲਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਹੇਠ ਬਣਾਈ ਗਈ ਉਚ ਪੱਧਰੀ ਕਮੇਟੀ ਦੀ ਮੀਟਿੰਗ ਸੋਮਵਾਰ ਨੂੰ ਹੋਵੇਗੀ। ਮੀਟਿੰਗ ਦੌਰਾਨ ਇਸ ਮੁਹਿੰਮ ਬਾਰੇ ਹੁਣ ਤਕ ਕੀਤੀ ਕਾਰਵਾਈ ’ਤੇ ਨਜ਼ਰਸਾਨੀ ਤੋਂ ਇਲਾਵਾ ਸਿਆਸੀ ਪਾਰਟੀਆਂ ਦੀ ਪ੍ਰਤੀਕਿਰਿਆ ਨੂੰ ਵਿਚਾਰਿਆ ਜਾਵੇਗਾ। ਇਸ ਗੈਰਰਸਮੀ ਮੀਟਿੰਗ ਬਾਰੇ ਫਿਲਹਾਲ ਕੋਈ ਲਿਖਤੀ ਏਜੰਡਾ ਜਾਰੀ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਕਮੇਟੀ ਨੇ ਆਪਣੀ ਪਹਿਲੀ ਮੀਟਿੰਗ ਵਿੱਚ ‘ਇਕ ਦੇਸ਼-ਇਕ ਚੋਣ’ ਮੁਹਿੰਮ ਲਈ ਸਿਆਸੀ ਪਾਰਟੀਆਂ ਤੇ ਸਾਰੇ ਸਬੰਧਤ ਭਾਈਵਾਲਾਂ ਦੇ ਵਿਚਾਰ ਜਾਣਨ ਦਾ ਫੈਸਲਾ ਕੀਤਾ ਸੀ। ਸਰਕਾਰ ਨੇ ‘ਇੱਕ ਦੇਸ਼ ਇੱਕ ਚੋਣ’ ਲਈ ਸਾਬਕਾ ਰਾਸ਼ਟਰਪਤੀ ਦੀ ਅਗਵਾਈ ਵਿੱਚ ਸਤੰਬਰ ਮਹੀਨੇ ਕਮੇਟੀ ਦਾ ਗਠਨ ਕੀਤਾ ਸੀ।