ਅੰਡੇਮਾਨ ਅਤੇ ਨਿਕੋਬਾਰ ਟਾਪੂ ਉਤੇ ਬੁੱਧਵਾਰ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਨੇ ਦੱਸਿਆ ਕਿ ਬੁੱਧਵਾਰ ਸਵੇਰੇ 7.53 ਵਜੇ 4.1 ਤੀਬਰਤਾ ਦਾ ਭੂਚਾਲ ਆਇਆ।
ਨਵੇਂ ਸਾਲ ਦੀ ਸ਼ੁਰੂਆਤ ‘ਚ ਜਾਪਾਨ ‘ਚ ਆਏ ਜ਼ਬਰਦਸਤ ਭੂਚਾਲ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਸੀ। ਇੱਥੇ ਇੱਕ ਦਿਨ ਵਿੱਚ ਕਰੀਬ 150 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚੋਂ ਕਈ ਝਟਕਿਆਂ ਦੀ ਤੀਬਰਤਾ 6.0 ਤੋਂ ਵੱਧ ਸੀ।
ਇਸ ਤੋਂ ਬਾਅਦ ਮਿਆਂਮਾਰ ਅਤੇ ਅਫਗਾਨਿਸਤਾਨ ਸਮੇਤ ਕਈ ਦੇਸ਼ਾਂ ‘ਚ ਭੂਚਾਲ ਆਏ। ਇੰਡੋਨੇਸ਼ੀਆ ‘ਚ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਤਾਲੌਦ ਟਾਪੂ ਦੱਸਿਆ ਜਾ ਰਿਹਾ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਇੰਡੋਨੇਸ਼ੀਆ ਦੇ ਤਾਲੌਦ ਟਾਪੂ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਹ ਭੂਚਾਲ ਮੰਗਲਵਾਰ ਦੇਰ ਰਾਤ 2:18 ਵਜੇ ਆਇਆ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।