No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

admin by admin
February 16, 2024
in BREAKING, CHANDIGARH, INDIA, PUNJAB
0
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 15 ਫ਼ਰਵਰੀ(ਓਜ਼ੀ ਨਿਊਜ਼ ਡੈਸਕ): ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ।
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ।
ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
Post Views: 9
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #punjabtransportminister #S.lalitsinghbhullar #strictaction #overloadedvehicleandtrucks #enteredotherstate #transportminister #secretarytransport
Previous Post

ਪੰਜਾਬ ਵਿੱਚ ਭਾਰਤ ਬੰਦ ਕਾਰਨ ਯਾਤਰੀ ਫਸੇ ਹੋਏ ਹਨ ਕਿਉਂਕਿ ਕਈ ਬੱਸਾਂ ਨਾ ਚੱਲਣ ਦੀ ਚੋਣ ਕਰਦੀਆਂ ਹਨ, ਜਿਸ ਕਾਰਨ ਅਸੁਵਿਧਾ ਹੁੰਦੀ ਹੈ।

Next Post

ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੇ ਭਾਰਤ ਬੰਦ ਦੌਰਾਨ ਕਿਸਾਨਾਂ ਨੂੰ ਕੰਮ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ

Next Post
ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੇ ਭਾਰਤ ਬੰਦ ਦੌਰਾਨ ਕਿਸਾਨਾਂ ਨੂੰ ਕੰਮ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ

ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੇ ਭਾਰਤ ਬੰਦ ਦੌਰਾਨ ਕਿਸਾਨਾਂ ਨੂੰ ਕੰਮ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800