No Result
View All Result
Sunday, June 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

admin by admin
March 18, 2024
in BREAKING, CHANDIGARH, COVER STORY, INDIA, POLITICS, PUNJAB
0
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ  ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 18 ਮਾਰਚ (ਓਜ਼ੀ ਨਿਊਜ਼ ਡੈਸਕ):   ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ  ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), ਓਵਰਸੀਜ਼ ਵੋਟਰ (1597) ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ (24,433) ਵਰਗੇ ਮੁੱਖ ਅੰਕੜਿਆਂ ਨੂੰ ਉਜਾਗਰ ਕੀਤਾ।ਇਸਦੇ ਨਾਲ ਹੀ ਉਨ੍ਹਾਂ ਅਪਾਹਜ ਵੋਟਰਾਂ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਤੋਂ ਵੋਟ ਪਾਉਣ ਦੀ ਚੋਣ ਕਰਨ ਦੇ ਅਧਿਕਾਰ ਬਾਰੇ ਦੱਸਿਆ।
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਉਪਲਬਧਤਾ ਬਾਰੇ, ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿਚ 150 ਫ਼ੀਸਦੀ ਈਵੀਐਮ ਦੀ ਉਪਲਬਧਤਾ ਹੈ, ਜੋ ਲੋੜ ਤੋਂ 50 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਨੂੰ ਜ਼ਰੂਰੀ ਸਹੂਲਤਾਂ ਜਿਵੇਂ ਕਿ ਰੈਂਪ, ਪਾਣੀ ਦੀ ਸਪਲਾਈ, ਉਚਿਤ ਰੋਸ਼ਨੀ ਦੇ ਪ੍ਰਬੰਧ ਅਤੇ ਪਖਾਨੇ ਆਦਿ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੇ ਪਤੇ ਤੋਂ 2 ਕਿਲੋਮੀਟਰ ਦੇ ਅੰਦਰ ਸੁਵਿਧਾਜਨਕ ਤੌਰ ‘ਤੇ ਸਥਿਤ ਹੋਣਗੇ।
ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੀਆਂ ਵੱਖ-ਵੱਖ ਗੱਲਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੀ ਯੋਗਤਾ, ਅਯੋਗਤਾ ਦੇ ਉਪਬੰਧ (ਸੰਵਿਧਾਨਕ ਅਤੇ ਵਿਧਾਨਕ), ਨਾਮਜ਼ਦਗੀ ਪ੍ਰਕਿਰਿਆਵਾਂ, ਨਾਮਜ਼ਦਗੀਆਂ ਨੂੰ ਰੱਦ ਕਰਨ ਦੇ ਆਧਾਰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੇ ਨਿਯਮਾਂ ਦੇ ਨਾਲ-ਨਾਲ ਚੋਣ ਨਿਸ਼ਾਨ ਅਲਾਟਮੈਂਟ ਨਿਯਮਾਂ ਬਾਰੇ ਪੂਰੀ ਜਾਣਕਾਰੀ ਦਿੱਤੀ।
ਇਸ ਦੌਰਾਨ ਸਿਬਿਨ ਸੀ ਨੇ ਆਦਰਸ਼ ਚੋਣ ਜ਼ਾਬਤੇ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਬਾਰੇ ਵੀ ਦੱਸਿਆ। ਉਨ੍ਹਾਂ ਅਪੀਲ ਕੀਤੀ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤ ਭਰੇ ਭਾਸ਼ਣ, ਧਾਰਮਿਕ ਜਾਂ ਜਾਤੀ ਅਧਾਰਤ ਵੋਟ ਮੰਗਣ, ਵਿਰੋਧੀਆਂ ‘ਤੇ ਨਿੱਜੀ ਹਮਲਿਆਂ ਜਾਂ ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ ‘ਤੇ ਆਲੋਚਨਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਮੀਟਿੰਗਾਂ ਅਤੇ ਹੋਰ ਸਮਾਗਮਾਂ ਲਈ ਜ਼ਿਲ੍ਹਾ ਅਧਿਕਾਰੀਆਂ ਤੋਂ ਅਗਾਊਂ ਇਜਾਜ਼ਤ ਲੈਣ ਬਾਰੇ ਵੀ ਕਿਹਾ।
ਮੀਟਿੰਗ ਮੌਕੇ ਸੁਵਿਧਾ ਪੋਰਟਲ ਅਤੇ ਨਾਮਜ਼ਦਗੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਰਾਜਨੀਤਿਕ ਪਾਰਟੀਆਂ ਲਈ ਵੱਖ-ਵੱਖ ਇਜਾਜ਼ਤਾਂ ਪ੍ਰਾਪਤ ਕਰਨ ਵਿੱਚ ਇਸਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ । ਸੁਵਿਧਾ ਪੋਰਟਲ ਰਾਹੀਂ ਉਮੀਦਵਾਰ ਆਨਲਾਈਨ ਨਾਮਜ਼ਦਗੀਆਂ ਅਤੇ ਹਲਫੀਆ ਬਿਆਨ ਦਾਖਲ ਕਰ ਸਕਦੇ ਹਨ, ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਰਿਟਰਨਿੰਗ ਅਫਸਰਾਂ ਨਾਲ ਮੀਟਿੰਗਾਂ ਦਾ ਸਮਾਂ ਤੈਅ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾ ਸਕਦੇ ਹਨ।
ਮੀਟਿੰਗ ਵਿੱਚ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਸੰਯੁਕਤ ਸੀਈਓ ਸਕੱਤਰ ਸਿੰਘ ਬੱਲ ਅਤੇ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Post Views: 18
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #Punjab'sChiefElectoralOfficer #electionprocess #ElectronicVotingMachine
Previous Post

ਵਿੰਦੂ, ਦਾਰਾ ਸਿੰਘ ਦਾ ਪੁੱਤਰ, ਤੱਬੂ ਦੀ ਭੈਣ ਫਰਾਹ ਨਾਜ਼ ਨਾਲ ਉਸਦੇ ਵਿਆਹ ਨੂੰ ਦਰਸਾਉਂਦਾ ਹੈ, ਜੋ ਕਿ ਇੱਕ ਅੰਤਰ-ਧਰਮੀ ਸੰਘ ਸੀ।

Next Post

ਭਾਰਤੀ ਓਲੰਪਿਕ ਸੰਘ ਕੁਸ਼ਤੀ ਲਈ ਐਡ-ਹਾਕ ਕਮੇਟੀ ਨੂੰ ਭੰਗ ਕਰਨ ਦੇ ਨਾਲ ਹੀ ਭਾਰਤੀ ਕੁਸ਼ਤੀ ਫੈਡਰੇਸ਼ਨ ਕੰਟਰੋਲ ਸੰਭਾਲ ਲਵੇਗਾ।

Next Post
ਭਾਰਤੀ ਓਲੰਪਿਕ ਸੰਘ ਕੁਸ਼ਤੀ ਲਈ ਐਡ-ਹਾਕ ਕਮੇਟੀ ਨੂੰ ਭੰਗ ਕਰਨ ਦੇ ਨਾਲ ਹੀ ਭਾਰਤੀ ਕੁਸ਼ਤੀ ਫੈਡਰੇਸ਼ਨ ਕੰਟਰੋਲ ਸੰਭਾਲ ਲਵੇਗਾ।

ਭਾਰਤੀ ਓਲੰਪਿਕ ਸੰਘ ਕੁਸ਼ਤੀ ਲਈ ਐਡ-ਹਾਕ ਕਮੇਟੀ ਨੂੰ ਭੰਗ ਕਰਨ ਦੇ ਨਾਲ ਹੀ ਭਾਰਤੀ ਕੁਸ਼ਤੀ ਫੈਡਰੇਸ਼ਨ ਕੰਟਰੋਲ ਸੰਭਾਲ ਲਵੇਗਾ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800