No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

AAP ਵਿਧਾਇਕ ਦੀ ਪਤਨੀ ਦਾ ਹੋਇਆ ਦਿਹਾਂਤ

admin by admin
September 21, 2024
in BREAKING, COVER STORY, PUNJAB
0
पंजाब में डीएपी खाद के लिए किसानों को प्रति थैला देने पड़ रहे 200 से 300 रुपये अधिक  :आम आदमी पार्टी 
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 21 ਸਤੰਬਰ 2024 (ਓਜ਼ੀ ਨਿਊਜ਼ ਡੈਸਕ)

ਆਪ’ ਵਿਧਾਇਕ ਅਤੇ ਸਾਬਕਾ IPS ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ। ਉਹ ਪੂਰੀ ਤਰ੍ਹਾਂ ਤੰਦਰੁਸਤ ਸੀ ਪਰ ਕੱਲ੍ਹ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਤੇ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਅੰਮ੍ਰਿਤਸਰ ਤੋਂ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ ‘ਚੋਂ ਇੱਕ ਲਾਅ ਕਰ ਰਹੀ ਹੈ ਤੇ ਦੂਜੀ ਬੇਟੀ ਸਕੂਲ ਜਾਂਦੀ ਹੈ। ਮਧੂਮਿਤਾ ਬਹੁਤ ਹੀ ਸੋਸ਼ਲ ਸੀ ਅਤੇ ਕਈ ਫੰਕਸ਼ਨ ਵਿੱਚ ਉਨ੍ਹਾਂ ਦੇ ਨਾਲ ਨਜ਼ਰ ਆਉਂਦੀ ਸੀ।

ਮਧੂਮਿਤਾ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੇੜੇ ਸ਼ਿਵਪੁਰੀ ਵਿਖੇ ਹੋਇਆ। ਜਿੱਥੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡੀਆਈਜੀ ਸਤਿੰਦਰ ਸਿੰਘ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀਸੀਪੀ ਲਾਅ ਐਂਡ ਆਰਡਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਅਜੇ ਗੁਪਤਾ, ਸਾਬਕਾ ਵਿਧਾਇਕ ਸੁਨੀਲ ਦੱਤਾ ਕਈ ਪੁਲਿਸ ਅਧਿਕਾਰੀ, ਰਾਜਨੇਤਾ ਅਤੇ ਸ਼ਹਿਰ ਦੇ ਪਤਵੰਤੇ ਪਹੁੰਚੇ ਹੋਏ ਹਨ।

ਕੁੰਵਰ ਵਿਜੇ ਪ੍ਰਤਾਪ ਸਿੰਘ ਗੋਪਾਲਗੰਜ ਦੇ ਸਿੱਧਵਾਲੀਆ ਬਲਾਕ ਦੇ ਪਿੰਡ ਕਾਰਸਘਾਟ ਦਾ ਰਹਿਣ ਵਾਲੇ ਹਨ। ਉਹ ਆਈਜੀ ਦੇ ਅਹੁਦੇ ਤੋਂ ਵੀਆਰਐਸ ਲੈ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪ੍ਰੇਰਿਤ ਹੋ ਕੇ ਉਹ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਰੇ ਅਤੇ ਜਿੱਤ ਦਰਜ ਕੀਤੀ ਸੀ।

ਜ਼ਿਕਰ ਕਰ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਮਾਮਲੇ ਵਿੱਚ ਐਸਆਈਟੀ ਅਧਿਕਾਰੀ ਸਨ ਫਿਰ ਉਨ੍ਹਾਂ ਨੇ ਰਿਪੋਰਟ ਬਣਾ ਕੇ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀ ਪਰ ਜਦੋਂ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਨ੍ਹਾਂ ਨੇ 9 ਅਪ੍ਰੈਲ 2021 ਨੂੰ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੁੰਵਰ ਵਿਜੇ ਪ੍ਰਤਾਪ ਸਿੰਘ ਅਕਸਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਰਹੇ ਹਨ। ਕਦੇ ਵਿਕਾਸ ਦੇ ਮੁੱਦੇ ‘ਤੇ ਅਤੇ ਕਦੇ ਬੇਅਦਬੀ ਦੇ ਮਾਮਲਿਆਂ ‘ਤੇ ਸਰਕਾਰ ਨੂੰ ਘੇਰਿਆ ਹੈ। ਕੁਝ ਸਮਾਂ ਪਹਿਲਾਂ ਉਸ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਪੁਲਿਸ ਦੇ ਘੱਟੋ-ਘੱਟ ਦੋ ਅਧਿਕਾਰੀ ਸ਼ਹਿਰ ਵਿੱਚ ਨਸ਼ਿਆਂ ਦੇ ਕਾਰੋਬਾਰ ਦਾ ਸਮਰਥਨ ਕਰ ਰਹੇ ਹਨ ਅਤੇ ਇਹ ਅਧਿਕਾਰੀ ਚੱਢਾ ਦੇ ‘ਚਹੇਤੇ’ ਹਨ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: amritsar kunwar vijay partap wife no moreamritsar news mla kunwar vijay wife diedamritsar video aap mla kunwar vijay partap wife diedig kunwar vijay pratapkunwar vijay partapkunwar vijay pratapkunwar vijay pratap singhkunwar vijay pratap singh aapkunwar vijay pratap singh latest newskunwar vijay pratap singh newskunwar vijay pratap singh partymla kunwar vijay pratappunjab ips kunwar vijay pratap singhtodaytoday video amritsar aap mla kunwar vijay partap wife diedtop news of the dayvideo kunwar vijay partap mla wife antim saskar todayvideo today amritsar kunwar vijay partap wife diedwho is kunwar vijay pratap singhWife
Previous Post

ਰਾਓ ਨੇ ਖੇਤੀਬਾੜੀ ਭਾਈਚਾਰੇ ਲਈ ਬਿਹਤਰ ਸਹਾਇਤਾ ਅਤੇ ਹੱਲ ਦੀ ਮੰਗ ਕੀਤੀ

Next Post

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ

Next Post

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In