No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ‘ਚੋਂ ਭੀਖ ਮੰਗਦੇ 9 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ

admin by admin
July 21, 2025
in BREAKING, COVER STORY, INDIA, National, POLITICS, PUNJAB
0
ਪਟਿਆਲਾ ‘ਚੋਂ ਭੀਖ ਮੰਗਦੇ 9 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 21 ਜੁਲਾਈ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀ ਰਾਜ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤੇ ਟਾਸਕ ਫੋਰਸ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚੋਂ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਦੇ 9 ਬੱਚੇ ਬਚਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਦੀ ਭਿਆਨਕ ਸਮੱਸਿਆ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ ਸੰਕਲਪ ਹੈ, ਜਿਸ ਲਈ ਲਗਾਏ ਗਏ ਨੋਡਲ ਅਫ਼ਸਰਾਂ ਦੀ ਦੇਖ-ਰੇਖ ਹੇਠ ਜ਼ਿਲ੍ਹੇ ਭਰ ‘ਚ ਛਾਪਾਮਾਰੀ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਪ੍ਰਾਜੈਕਟ ਜੀਵਨਜੋਤ 2.0 ਨੂੰ ਲਾਗੂ ਕਰਨ ਸਮੇਤ ਜ਼ਿਲ੍ਹੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਅੰਦਰ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਵਾਉਣ ਸਮੇਤ ਬਾਲ ਮਜ਼ਦੂਰੀ ਰੋਕਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵੱਖ-ਵੱਖ ਚੌਂਕਾਂ ਸਮੇਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਸਮੇਤ ਹੋਰ ਬਾਜ਼ਾਰਾਂ ਤੇ ਸੰਭਾਵਤ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਸਗੋਂ ਜੇਕਰ ਕਿਤੇ ਅਜਿਹੇ ਬੱਚੇ ਭੀਖ ਮੰਗਦੇ ਨਜ਼ਰ ਆਉਣ ਤਾਂ ਚਾਈਲਡ ਹੈਲਪ ਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਅਜਿਹੇ ਬੱਚਿਆਂ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਮਜ਼ਦੂਰੀ ਅਤੇ ਬਾਲਾਂ ਦੁਆਰਾ ਭੀਖ ਮੰਗਣ ਦੇ ਵਿਰੁੱਧ ਚਲਾਈ ਮੁਹਿੰਮ ਨੂੰ ਆਪਣਾ ਸਾਥ ਦੇਕੇ ਸਫ਼ਲ ਬਣਾਉਣ ਤਾਂ ਕਿ ਪਟਿਆਲਾ ਨੂੰ ਬਾਲ ਮਜ਼ਦੂਰੀ ਅਤੇ ਬਾਲ ਭੀਖ ਮੰਗਣ ਦੀ ਬੁਰਾਈ ਤੋਂ ਮੁਕਤ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚੇ ਤਸਕਰੀ ਦਾ ਸੌਖਾ ਨਿਸ਼ਾਨਾ ਹੁੰਦੇ ਹਨ, ਇਸ ਲਈ ਬਾਲ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਬਾਲ ਅਧਿਕਾਰਾਂ ਦੇ ਵੀ ਖ਼ਿਲਾਫ਼ ਹੈ, ਜਿਸ ਲਈ ਭੀਖ ਮੰਗਦੇ ਬੱਚਿਆਂ ਦੇ ਅਸਲ ਮਾਪਿਆਂ ਦੀ ਪਛਾਣ ਕਰਨ ਲਈ ਇਨ੍ਹਾਂ ਬੱਚਿਆਂ ਤੇ ਇਨ੍ਹਾਂ ਦੇ ਨਾਲ ਵਾਲੇ ਵਿਅਕਤੀ ਦੇ ਡੀ.ਐਨ.ਏ ਟੈਸਟ ਲਈ ਏ.ਡੀ.ਸੀ. (ਜ) ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀ.ਡੀ.ਪੀ.ਓਜ ਤੇ ਬਾਲ ਸੁਰੱਖਿਆ ਅਫ਼ਸਰਾਂ ‘ਤੇ ਅਧਾਰਤ ਟਾਸਕ ਫੋਰਸ ਵੱਲੋਂ ਇਨ੍ਹਾਂ ਬੱਚਿਆਂ ਨੂੰ ਬਚਾਅ ਕੇ ਬਾਲ ਭਲਾਈ ਕਮੇਟੀ ਦੇ ਸਨਮੁੱਖ ਪੇਸ਼ ਕਰਕੇ ਸਿਵਲ ਸਰਜਨ ਦਫ਼ਤਰ ਰਾਹੀਂ ਇਹ ਟੈਸਟ ਕਰਵਾਏ ਜਾਣਗੇ। ਜਦਕਿ ਬਚਾਏ ਗਏ ਇਨ੍ਹਾਂ ਬੱਚਿਆਂ ਨੂੰ ਬਾਲ ਘਰ ਤੇ ਐਸ.ਓ.ਐਸ. ਵਿਲੇਜ ਰਾਜਪੁਰਾ ਰੱਖਿਆ ਜਾਵੇਗਾ ਤੇ ਉਨ੍ਹਾਂ ਦੇ ਪੁਨਰ ਵਸੇਬੇ ਲਈ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਭਰ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ, ਇਨ੍ਹਾਂ ਵਿੱਚ ਏ.ਡੀ.ਸੀ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਪਟਿਆਲਾ ਦੇ ਐਸ.ਡੀ.ਐਮ ਮੇਜਰ ਹਰਜੋਤ ਕੌਰ ਸਮੇਤ ਬਾਕੀ ਐਸ.ਡੀ.ਐਮਜ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਸ਼ਾਮਲ ਹਨ। ਮੀਟਿੰਗ ਮੌਕੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਤੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਸਹਾਇਕ ਲੇਬਰ ਕਮਿਸ਼ਨਰ ਜਸਵੀਰ ਸਿੰਘ ਖਰੌੜ, ਐਸ.ਐਸ.ਪੀ ਦਫ਼ਤਰ ਤੋਂ ਇੰਸਪੈਕਟਰ ਰਾਜਨਦੀਪ ਕੌਰ ਵੀ ਮੌਜੂਦ ਸਨ।

Post Views: 3
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 9 begging children rescuedA. D isha singaldeputy commissinordr priti yadavPatialapunjabi news
Previous Post

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Next Post

ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

Next Post
ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In