ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਵੱਲੋਂ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਰਜਿੰਦਰ ਗੁਪਤਾ ਦਾ ਦਿੱਤਾ ਗਿਆ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ।
ਪਦਮਸ਼੍ਰੀ ਰਜਿੰਦਰ ਗੁਪਤਾ ਪਿਛਲੇ 20 ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ, ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਹਕੂਮਤ ਵਿੱਚ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਪ੍ਰਸਿੱਧ ਉਦਯੋਗਪਤੀ ਪਦਮਸ਼੍ਰੀ ਰਜਿੰਦਰ ਗੁਪਤਾ ਦੇ ਇਸ ਅਚਾਨਕ ਅਸਤੀਫ਼ੇ ਨਾਲ ਰਾਜਨੀਤਿਕ ਗਲਿਆਰਿਆਂ ਵਿੱਚ ਕਾਫ਼ੀ ਚਰਚਾ ਸ਼ੁਰੂ ਹੋ ਗਈ ਹੈ।