ਚੰਡੀਗੜ੍ਹ, 14 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਵਿੱਤਰ “ਧਰਮ ਰੱਖਿਅਕ ਯਾਤਰਾ” ਗੁਰਦੁਆਰਾ ਗੁਰੂ ਕੇ ਮਹਿਲ, ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ।
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਈ ਇਹ ਵਿਸ਼ਾਲ ਨਗਰ ਕੀਰਤਨ ਯਾਤਰਾ ਰੂਹਾਨੀ ਉਤਸ਼ਾਹ, ਕੀਰਤਨ ਦੀ ਰਸਧਾਰ ਅਤੇ ਸ਼ਰਧਾ ਦੇ ਸੰਗੀਤ ਨਾਲ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ ਰਾਇਤ-ਬਹਰਾ ਯੂਨੀਵਰਸਿਟੀ, ਕੁਰਾਲੀ, ਪੰਜਾਬ ਪਹੁੰਚੀ।
ਇਸ ਪਵਿੱਤਰ ਮੌਕੇ ‘ਤੇ ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਸੰਗਤ ਨਾਲ ਮਿਲ ਕੇ ਯਾਤਰਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਗਵਰਨਰ ਨੇ ਇਸ ਯਾਤਰਾ ਨੂੰ ਰੂਹਾਨੀ ਪ੍ਰੇਰਣਾ ਅਤੇ ਧਰਮ ਨਿਸ਼ਠਾ ਦਾ ਪ੍ਰਤੀਕ ਕਰਾਰ ਦਿੱਤਾ।
ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਰਧਾ ਤੇ ਭਾਵਨਾ ਨਾਲ ਹਾਜ਼ਰੀ ਭਰੀ ਜਾ ਰਹੀ ਹੈ। ਗੁਰੂ ਦੀ ਬਖ਼ਸ਼ਿਸ਼ ਨਾਲ ਇਹ ਧਰਮ ਰੱਖਿਅਕ ਯਾਤਰਾ ਹਰ ਦਿਲ ਵਿੱਚ ਨਾਮ, ਸੇਵਾ ਅਤੇ ਸਤਿਕਾਰ ਦੀ ਜੋਤ ਜਗਾ ਰਹੀ ਹੈ, ਜੋ ਸਿੱਖ ਪੰਥ ਦੀ ਅਟੱਲ ਸ਼ਰਧਾ ਅਤੇ ਇਕਤਾ ਦੀ ਜੀਵੰਤ ਮਿਸਾਲ ਹ

