No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

admin by admin
November 15, 2025
in BREAKING, COVER STORY, DELHI, INDIA
0
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ 15 ਨਵੰਬਰ ,2025

(ਓਜ਼ੀ ਨਿਊਜ਼ ਡੈਸਕ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਦੇ ਅਮਰ ਸ਼ਹੀਦਾਂ ਅਤੇ ਧਰਮ ਦੀ ਖਾਤਰ ਆਪਣੇ ਸੀਸ ਦੀ ਕੁਰਬਾਨੀ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 350ਵੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ਾਲ “ਧਰਮ ਰੱਖਿਅਕ ਯਾਤਰਾ” ਨਗਰ ਕੀਰਤਨ ਦੇ ਰੂਪ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ।

ਇਹ ਪਵਿੱਤਰ ਯਾਤਰਾ 16 ਨਵੰਬਰ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਮਿਹਰੌਲੀ ਸਾਹਿਬ ਤੋਂ ਅਰੰਭ ਹੋਵੇਗੀ ਅਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ 21 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਚਾਂਦਨੀ ਚੌਂਕ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਮਾਪਤ ਹੋਵੇਗੀ।

ਸਰਦਾਰ ਕਾਲਕਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਿਰਫ਼ ਇੱਕ ਧਾਰਮਿਕ ਜਲੂਸ ਨਹੀਂ, ਸਗੋਂ ਉਹ ਰੂਹਾਨੀ ਪ੍ਰੇਰਣਾ ਦਾ ਸਰੋਤ ਹੈ ਜੋ ਸਾਨੂੰ ਧਰਮ, ਮਨੁੱਖਤਾ ਅਤੇ ਸ਼ਾਂਤੀ ਦੇ ਮਾਰਗ ‘ਤੇ ਚਲਣ ਲਈ ਪ੍ਰੇਰਿਤ ਕਰਦਾ ਹੈ। ਇਸ ਯਾਤਰਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਾਲਕੀ ਸਾਹਿਬ ਦਾ ਸਨਮਾਨਤ ਵਿਹਾਰ ਹੋਵੇਗਾ ਜਿਸ ਨਾਲ ਸੰਗਤਾਂ ਨੂੰ ਪਵਿੱਤਰ ਦਰਸ਼ਨ ਦਾ ਮੌਕਾ ਪ੍ਰਾਪਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਵੇਖਣ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਲਈ ਸੰਗਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ www.dsgmc.in ‘ਤੇ ਸੰਪਰਕ ਕਰ ਸਕਦੀਆਂ ਹਨ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਾਰੇ ਸਿੱਖ ਭਾਈਚਾਰੇ ਦੀਆਂ ਸੰਗਤਾਂ ਆਪਣੇ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ਵਿੱਚ ਹਾਜ਼ਰੀ ਭਰਨ ਦੀ ਕ੍ਰਿਪਾਲਤਾ ਕਰਨ ਤਾਂ ਜੋ ਸਾਂਝੇ ਤੌਰ ‘ਤੇ ਗੁਰੂ ਸਾਹਿਬ ਦੀ ਕੁਰਬਾਨੀ ਅਤੇ ਉਪਦੇਸ਼ਾਂ ਨੂੰ ਯਾਦ ਕਰ ਸਕੀਏ। ਸਰਦਾਰ ਕਾਲਕਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਖਾਤਰ ਸੀਸ ਦੇ ਦਿੱਤਾ, ਪਰ ਧਰਮ ਨਾ ਛੱਡਿਆ — ਅਜਿਹੇ ਬਲਿਦਾਨਾਂ ਨੂੰ ਯਾਦ ਰੱਖਣਾ ਸਾਡੇ ਧਰਮ ਦਾ ਅਟੁੱਟ ਹਿੱਸਾ ਹੈ।

Post Views: 173
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #follow#ozinews#viralnews#viralpostcommentslikesPresskitaquatsharesubscribetoday'snewstrendingnews
Previous Post

ਬਿੱਗ ਬੌਸ 19 ਵਿੱਚ ਰੋਹਿਤ ਸ਼ੈੱਟੀ ਨੇ ਗੌਰਵ ਖੰਨਾ ਦੀ ਤਾਰੀਫ਼ ਕੀਤੀ ਹੈ

Next Post

ਬਿਹਾਰ ਚੋਣ ਨਤੀਜੇ 2025: ਐਨਡੀਏ ਨੇ ਇੱਕ ਮਹੱਤਵਪੂਰਨ ਜਿੱਤ ਹਾਸਲ ਕੀਤੀ ਹੈ

Next Post
ਬਿਹਾਰ ਚੋਣ ਨਤੀਜੇ 2025: ਐਨਡੀਏ ਨੇ ਇੱਕ ਮਹੱਤਵਪੂਰਨ ਜਿੱਤ ਹਾਸਲ ਕੀਤੀ ਹੈ

ਬਿਹਾਰ ਚੋਣ ਨਤੀਜੇ 2025: ਐਨਡੀਏ ਨੇ ਇੱਕ ਮਹੱਤਵਪੂਰਨ ਜਿੱਤ ਹਾਸਲ ਕੀਤੀ ਹੈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800