ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 245ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
245ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 236 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,881 ਹੋ ਗਈ ਹੈ।
ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 570ਵੇਂ ਦਿਨ ਵੀ ਜਾਰੀ ਰੱਖਦਿਆਂ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 176 ਗ੍ਰਾਮ ਹੈਰੋਇਨ, 210 ਕਿਲੋ ਗਾਂਜਾ, 393 ਨਸ਼ੀਲੀਆਂ ਗੋਲੀਆਂ ਅਤੇ 3200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 570 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79,227 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
#GangstersTeVaar #PunjabPolice #GauravYadavDGP #AGTF #CrimeFreePunjab #SafePunjab #PunjabGovt

