No Result
View All Result
Thursday, October 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਦੇ ਆਧਾਰ ‘ਤੇ ਡਾਕਟਰਾਂ ਅਤੇ ਸਹਾਇਕ ਸਟਾਫ਼ ਨੂੰ ਮਿਲੇਗਾ ਸਪੈਸ਼ਲ ਇੰਸੈਂਟਿਵ – ਮੁੱਖ ਮੰਤਰੀ

admin by admin
September 30, 2026
in Ambala, BREAKING, CAREER, CHANDIGARH, COVER STORY, HARYANA, Himachal, INDIA, PUNJAB, RAJASTHAN, UTTARAKHAND, Viral, WORLD
0
ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਦੇ ਆਧਾਰ ‘ਤੇ ਡਾਕਟਰਾਂ ਅਤੇ ਸਹਾਇਕ ਸਟਾਫ਼ ਨੂੰ ਮਿਲੇਗਾ ਸਪੈਸ਼ਲ ਇੰਸੈਂਟਿਵ – ਮੁੱਖ ਮੰਤਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਿਹਤ ਵਿਭਾਗ ਪ੍ਰੋ-ਐਕਟਿਵ ਹੋ ਕੇ ਕੰਮ ਕਰਨ। ਜਿਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧੇਗੀ, ਉਨ੍ਹਾਂ ਦੇ ਡਾਕਟਰਾਂ, ਸਹਾਇਕ ਸਟਾਫ਼ ਅਤੇ ਆਯੁਸ਼ਮਾਨ ਮਿੱਤਰਾਂ ਨੂੰ ਸਪੈਸ਼ਲ ਇੰਸੈਂਟਿਵ ਰਾਸ਼ੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਗੱਲ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੇ ਮਰੀਜ਼ਾਂ ਦੇ ਇਲਾਜ ਦੇ ਬਦਲੇ ਸਰਕਾਰੀ ਹਸਪਤਾਲਾਂ ਨੂੰ ਜੋ ਰਾਸ਼ੀ ਮਿਲੇਗੀ, ਉਸ ਦੀ ਵਰਤੋਂ ਸੰਬੰਧਿਤ ਹਸਪਤਾਲ ਵਿੱਚ ਡਾਕਟਰਾਂ ਤੇ ਸਟਾਫ਼ ਦੇ ਸਪੈਸ਼ਲ ਇੰਸੈਂਟਿਵ, ਹਸਪਤਾਲ ਦੇ ਅਪਗ੍ਰੇਡੇਸ਼ਨ, ਸਫ਼ਾਈ ਦੇ ਕੰਮਾਂ, ਆਯੁਸ਼ਮਾਨ ਮਿੱਤਰਾਂ ਨੂੰ ਉਤਸ਼ਾਹ ਰਾਸ਼ੀ ਆਦਿ ਵਿੱਚ ਖਰਚ ਕੀਤੀ ਜਾਵੇਗੀ। ਇਸ ਸੰਬੰਧ ਵਿੱਚ ਪੇਸ਼ ਕੀਤੇ ਗਏ ਸਿਹਤ ਵਿਭਾਗ ਦੇ ਪ੍ਰਸਤਾਵ ਨੂੰ ਸਰਕਾਰ ਦੁਆਰਾ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਡਾਇਬਟਿਕ ਰੇਟਿਨੋਪੈਥੀ ਦਾ ਹੋਵੇਗਾ ਮੁਫ਼ਤ ਇਲਾਜ:

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਮੁਫ਼ਤ ਇਲਾਜ ਦਾ ਘੇਰਾ ਵੱਧ ਤੋਂ ਵੱਧ ਮਰੀਜ਼ਾਂ ਤੱਕ ਪਹੁੰਚਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਆਯੁਸ਼ਮਾਨ ਯੋਜਨਾ ਦੇ ਪੈਕੇਜਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਅੱਖਾਂ ਦੇ ਮਰੀਜ਼ਾਂ ਦੀ ਪੁਤਲੀ ਖਰਾਬ ਹੋਣ ਦੀ ਬੀਮਾਰੀ ਡਾਇਬਟਿਕ ਰੇਟਿਨੋਪੈਥੀ ਦਾ ਇਲਾਜ ਵੀ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਵੇਗਾ। ਇਸ ਨੂੰ ਵੀ ਸਰਕਾਰੀ ਹਸਪਤਾਲਾਂ ਦੇ ਪੈਕੇਜ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦਾ ਇਲਾਜ ਹੁਣ ਟੀਕੇ (ਇੰਜੈਕਸ਼ਨ) ਰਾਹੀਂ ਸੰਭਵ ਹੋ ਗਿਆ ਹੈ, ਜਿਸ ਨੂੰ ਲਗਾਉਣ ਦਾ ਖਰਚਾ ਸਰਕਾਰ ਚੁੱਕੇਗੀ।

ਨਿਯਮਿਤ ਦੇ ਨਾਲ-ਨਾਲ ਓਪਨ ਭਰਤੀ ਵੀ ਸ਼ੁਰੂ ਕਰਨ ਦੇ ਨਿਰਦੇਸ਼:

ਮੁੱਖ ਮੰਤਰੀ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਰੇਡੀਓਲਾਜਿਸਟਾਂ ਅਤੇ ਕਾਰਡੀਓਲਾਜਿਸਟਾਂ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਿਯਮਿਤ ਭਰਤੀ ਦੇ ਨਾਲ-ਨਾਲ ਸਿਹਤ ਵਿਭਾਗ ਇਹਨਾਂ ਅਸਾਮੀਆਂ ਲਈ ਵਿਦੇਸ਼ਾਂ ਦੀ ਤਰਜ਼ ‘ਤੇ ਓਪਨ ਭਰਤੀ ਵੀ ਸ਼ੁਰੂ ਕਰੇ, ਜਿਸ ਦੇ ਤਹਿਤ ਕੋਈ ਵੀ ਇਛੁੱਕ ਸਪੈਸ਼ਲਿਸਟ ਆਪਣੀ ਮਰਜ਼ੀ ਦੀ ਜਗ੍ਹਾ ਅਤੇ ਸਮੇਂ ਦੀ ਮਿਆਦ ਲਈ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਦੇਣ ਦੀ ਪੇਸ਼ਕਸ਼ ਕਰ ਸਕੇ। ਅਜਿਹਾ ਕਰਨ ਨਾਲ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲਿਸਟਾਂ ਦੀ ਕਮੀ ਦੂਰ ਹੋਵੇਗੀ ਅਤੇ ਮਰੀਜ਼ਾਂ ਨੂੰ ਇਸ ਦਾ ਕਾਫ਼ੀ ਲਾਭ ਮਿਲੇਗਾ। ਰੇਡੀਓਲਾਜਿਸਟਾਂ ਦੇ ਮਾਮਲੇ ਵਿੱਚ ਐਨ.ਐਮ.ਸੀ. ਵਿੱਚ ਰਜਿਸਟਰਡ ਰੇਡੀਓਲਾਜਿਸਟਾਂ ਦੀ ਸੂਚੀ ਦੇ ਆਧਾਰ ‘ਤੇ ਸੇਵਾਮੁਕਤ ਰੇਡੀਓਲਾਜਿਸਟਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਨੇੜਲੇ ਹਸਪਤਾਲਾਂ ਵਿੱਚ ਲਈਆਂ ਜਾ ਸਕਦੀਆਂ ਹਨ। ਲੋੜ ਪੈਣ ‘ਤੇ ਇਹਨਾਂ ਨੂੰ ਉਮਰ ਸੀਮਾ ਵਿੱਚ ਛੋਟ ਵੀ ਦਿੱਤੀ ਜਾਵੇਗੀ।

ਨਿੱਜੀ ਹਸਪਤਾਲਾਂ ਦੇ ਡਾਕਟਰ ਵੀ ਕਰ ਸਕਣਗੇ ਸਰਕਾਰੀ ਹਸਪਤਾਲਾਂ ਵਿੱਚ ਆਪ੍ਰੇਸ਼ਨ:

ਮੁੱਖ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਕੰਮ ਕਰ ਰਹੇ ਅਤੇ ਨਿੱਜੀ ਪ੍ਰੈਕਟਿਸ ਕਰਨ ਵਾਲੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਸਰਕਾਰੀ ਹਸਪਤਾਲਾਂ ਵਿੱਚ ਲਈਆਂ ਜਾ ਸਕਦੀਆਂ ਹਨ, ਜਿਨ੍ਹਾਂ ਨੂੰ ਪ੍ਰਤੀ ਦਿਨ ਜਾਂ ਪ੍ਰਤੀ ਆਪ੍ਰੇਸ਼ਨ ਦੇ ਆਧਾਰ ‘ਤੇ ਭੁਗਤਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਜੋ ਸਰਕਾਰੀ ਡਾਕਟਰ ਵੱਧ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਉਤਸ਼ਾਹ ਰਾਸ਼ੀ ਦਿੱਤੀ ਜਾਵੇਗੀ ਤਾਂ ਜੋ ਉਹ ਵੱਧ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਹੋ ਸਕਣ। ਉਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਲੋੜ ਅਨੁਸਾਰ ਆਯੁਸ਼ਮਾਨ ਮਿੱਤਰਾਂ ਦੀ ਗਿਣਤੀ ਵਧਾਉਣ ਸੰਬੰਧੀ ਵੀ ਨਿਰਦੇਸ਼ ਦਿੱਤੇ।

ਸਰਕਾਰੀ ਹਸਪਤਾਲਾਂ ਦੀ ਹੋਵੇਗੀ ਰੀਅਲ ਟਾਈਮ ਮਾਨੀਟਰਿੰਗ: ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ, ਸਬ-ਡਿਵੀਜ਼ਨ ਪੱਧਰੀ ਹਸਪਤਾਲਾਂ ਅਤੇ ਸੀ.ਐਚ.ਸੀ., ਪੀ.ਐਚ.ਸੀ. ਤੇ ਸਬ-ਸੈਂਟਰਾਂ ਨੂੰ ਆਨਲਾਈਨ ਪਲੇਟਫ਼ਾਰਮ ‘ਤੇ ਲਿਆਉਣ ਦਾ ਕੰਮ ਤੇਜ਼ੀ ਨਾਲ ਪੂਰਾ ਕੀਤਾ ਜਾਵੇ। ਇਸ ਲਈ ਮਰੀਜ਼ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਉਸ ਦੇ ਸਾਰੇ ਪ੍ਰਕਾਰ ਦੇ ਟੈਸਟ, ਡਾਕਟਰੀ ਸਲਾਹ ਅਤੇ ਦਵਾਈ ਦੇਣ ਤੱਕ ਦੇ ਕੰਮਾਂ ਨੂੰ ਰੀਅਲ ਟਾਈਮ ਵਿੱਚ ਦਰਜ ਕੀਤਾ ਜਾਵੇ ਤਾਂ ਜੋ ਹਸਪਤਾਲਾਂ ਦੀਆਂ ਸਾਰੀਆਂ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਕੀਤੀ ਜਾ ਸਕੇ।

ਖਰਾਬ ਉਪਕਰਨ ਤੁਰੰਤ ਠੀਕ ਕਰਵਾਏ ਜਾਣ: ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲਗਾਏ ਗਏ ਉਪਕਰਨਾਂ ਦੀ ਯੋਗ ਵਰਤੋਂ ਯਕੀਨੀ ਬਣਾਈ ਜਾਵੇ। ਜੇਕਰ ਕੋਈ ਉਪਕਰਨ ਖਰਾਬ ਹੋ ਜਾਂਦਾ ਹੈ ਤਾਂ ਉਸ ਨੂੰ ਉਸੇ ਦਿਨ ਠੀਕ ਕਰਵਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਉਪਕਰਨ ਸਰਕਾਰੀ ਕਰਮਚਾਰੀ ਦੀ ਲਾਪਰਵਾਹੀ ਨਾਲ ਖਰਾਬ ਹੁੰਦਾ ਹੈ ਜਾਂ ਉਹ ਲੰਮੇ ਸਮੇਂ ਤੱਕ ਠੀਕ ਨਹੀਂ ਕਰਵਾਇਆ ਜਾਂਦਾ, ਤਾਂ ਉਸ ਲਈ ਸੰਬੰਧਿਤ ਕਰਮਚਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਕੈਥ ਲੈਬ ਖੋਲ੍ਹਣ ਲਈ ਜਲਦ ਟੈਂਡਰ ਕਰਨ ਦੇ ਨਿਰਦੇਸ਼ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ।

ਐਚ.ਆਈ.ਵੀ. ਟਾਸਕ ਫੋਰਸ ਦੀ ਪ੍ਰਗਤੀ ਦੀ ਸਮੀਖਿਆ ਮੁੱਖ ਮੰਤਰੀ ਖੁਦ ਕਰਨਗੇ: ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰੀ ਐਚ.ਆਈ.ਵੀ. ਟਾਸਕ ਫੋਰਸ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਕੰਮ ਦੀ ਸਮੀਖਿਆ ਹਰ ਚਾਰ ਮਹੀਨਿਆਂ ਵਿੱਚ ਉਹ ਖੁਦ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੀ ਹਰ ਦੋ ਮਹੀਨਿਆਂ ਬਾਅਦ ਇਸ ਕੰਮ ਦੀ ਸਮੀਖਿਆ ਜ਼ਰੂਰ ਕੀਤੀ ਜਾਵੇ ਤਾਂ ਜੋ ਟਾਸਕ ਫੋਰਸ ਦਾ ਕੰਮ ਪ੍ਰਭਾਵੀ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਡਿਪਟੀ ਕਮਿਸ਼ਨਰ ਅਤੇ ਮੁੱਖ ਮੰਤਰੀ ਦੇ ਪੱਧਰ ‘ਤੇ ਆਯੋਜਿਤ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦਾ ਏਜੰਡਾ ਤੈਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਾਂਸੀ ਹਸਪਤਾਲ ਨੂੰ ਜ਼ਿਲ੍ਹਾ ਹਸਪਤਾਲ ਵਜੋਂ ਅਪਗ੍ਰੇਡ ਕਰਨ ਸੰਬੰਧੀ ਵੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ।

ਹਰ ਜ਼ਿਲ੍ਹੇ ਵਿੱਚ 1 ਨਵੰਬਰ ਤੱਕ ਅੰਮ੍ਰਿਤ ਫਾਰਮੇਸੀ ਖੋਲ੍ਹਣ ਦਾ ਟੀਚਾ ਦਿੱਤਾ: ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅੰਮ੍ਰਿਤ ਫਾਰਮੇਸੀ ਖੋਲ੍ਹਣ ਦਾ ਕੰਮ ਇੱਕ ਨਵੰਬਰ ਤੱਕ ਜ਼ਰੂਰ ਪੂਰਾ ਕਰ ਲਿਆ ਜਾਵੇ। ਉਨ੍ਹਾਂ ਉਨ੍ਹਾਂ ਹਸਪਤਾਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਜਿੱਥੇ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਦੇ ਮਰੀਜ਼ਾਂ ਦੇ ਕਲੇਮ ਔਸਤ ਨਾਲੋਂ ਘੱਟ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਸੀ.ਐਮ.ਜੀ.ਜੀ.ਏ. (CMGGA) ਨੂੰ ਹਸਪਤਾਲਾਂ ਦੀ ਕਾਰਜਪ੍ਰਣਾਲੀ ‘ਤੇ ਨਿਗਰਾਨੀ ਰੱਖਣ ਅਤੇ ਉਸ ਵਿੱਚ ਸੁਧਾਰ ਦੇ ਸੁਝਾਅ ਦੇਣ ਲਈ ਨਿਰਦੇਸ਼ਿਤ ਕਰਨ ਲਈ ਵੀ ਕਿਹਾ।

ਮੁੱਖ ਮੰਤਰੀ ਨੇ ਮਰੀਜ਼ਾਂ ਨੂੰ ਰਾਹਤ ਦੇਣ ਲਈ ਈ-ਉਪਚਾਰ ਦੀ ਵਰਤੋਂ, ਨਸ਼ਾ ਮੁਕਤੀ ਕੇਂਦਰਾਂ ਦੇ ਪ੍ਰਭਾਵਸ਼ਾਲੀ ਸੰਚਾਲਨ, ਆਯੁਸ਼ਮਾਨ ਤੇ ਚਿਰਾਯੂ ਯੋਜਨਾ ਦੇ ਯੋਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ, ਹਸਪਤਾਲਾਂ ਵਿੱਚ ਸਾਫ਼-ਸਫ਼ਾਈ ਦੇ ਕੰਮਾਂ ‘ਤੇ ਵਿਸ਼ੇਸ਼ ਧਿਆਨ ਦੇਣ, ਆਯੁਸ਼ਮਾਨ ਕਲੇਮ ਦੀ ਨਿਗਰਾਨੀ ਲਈ ਨਿਯਮਿਤ ਰਿਪੋਰਟਿੰਗ ਕਰਨ, ਨਿੱਜੀ ਤੇ ਸਰਕਾਰੀ ਹਸਪਤਾਲਾਂ ਵਿੱਚ ਪੈਕੇਜਵਾਰ ਤੁਲਨਾ ਸਮੇਤ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਲਈ ਪਿਛਲੀ ਮੀਟਿੰਗ ਵਿੱਚ ਦਿੱਤੇ ਗਏ ਟੀਚਿਆਂ ਨੂੰ ਪੂਰਾ ਕਰਨ ਲਈ ਵਿਭਾਗ ਦੁਆਰਾ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ਼੍ਰੀ ਰਾਜੇਸ਼ ਖੁੱਲਰ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤ ਮਿਸ਼ਰਾ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਸ਼੍ਰੀ ਸੀ.ਜੀ. ਰਜਨੀਕਾਂਥਨ, ਡਾਇਰੈਕਟਰ ਸ਼੍ਰੀ ਧੀਰੇਂਦਰ ਖੜਗਟਾ, ਮੁੱਖ ਮੰਤਰੀ ਦੇ ਡਿਪਟੀ ਪ੍ਰਧਾਨ ਸਕੱਤਰ ਡਾ. ਯਸ਼ਪਾਲ ਸਿੰਘ, ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਮਨੀਸ਼ ਬੰਸਲ, ਐਨ.ਐਚ.ਐਮ. ਦੇ ਮੈਨੇਜਿੰਗ ਡਾਇਰੈਕਟਰ ਡਾ. ਰਿਪੁਦਮਨ ਸਿੰਘ ਢਿੱਲੋਂ ਅਤੇ ਡਾ. ਮਨੋਜ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਕਾਰਜ ਕਮੇਟੀ ਦੀ ਮੀਟਿੰਗ ਠੋਸ ਕਚਰਾ ਪ੍ਰਬੰਧਨ, ਚਿਲਡ੍ਰਨ ਪਾਰਕ ਅਤੇ ਡਿਜੀਟਲ ਲਾਇਬ੍ਰੇਰੀ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਨਾਲ ਸੰਬੰਧਿਤ ਪ੍ਰਸਤਾਵਾਂ ‘ਤੇ ਹੋਇਆ ਵਿਚਾਰ-ਵਟਾਂਦਰਾ

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ਼੍ਰੀ ਵਿਪੁਲ ਗੋਇਲ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਕਾਰਜ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਨਗਰ ਨਿਕਾਏ ਵਿੱਚ ਵਿਕਾਸ ਅਤੇ ਜਨ-ਸਹੂਲਤਾਂ ਨਾਲ ਜੁੜੇ ਕਾਰਜਾਂ ਲਈ ਟੈਂਡਰ ਦਰਾਂ ਦੀ ਪ੍ਰਵਾਨਗੀ ਨਾਲ ਸੰਬੰਧਿਤ ਪ੍ਰਸਤਾਵਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਅਸ਼ੋਕ ਮੀਣਾ ਸਮੇਤ ਹੋਰ ਅਧਿਕਾਰੀ ਅਤੇ ਸੰਬੰਧਿਤ ਨਗਰ ਪਾਲਿਕਾ ਤੇ ਨਿਗਮਾਂ ਦੇ ਚੇਅਰਮੈਨ ਵੀ ਮੌਜੂਦ ਰਹੇ।

ਮੀਟਿੰਗ ਵਿੱਚ ਨਗਰ ਨਿਗਮ ਹਿਸਾਰ, ਹਾਂਸੀ, ਬਰਵਾਲਾ, ਉਕਲਾਣਾ, ਨਾਰਨੌਂਦ ਅਤੇ ਸਿਵਾਨੀ ਲਈ 3 ਸਾਲ ਦੀ ਮਿਆਦ ਲਈ ਠੋਸ ਕਚਰੇ ਦੇ ਪ੍ਰਬੰਧਨ ਨਾਲ ਸੰਬੰਧਿਤ ਪ੍ਰਸਤਾਵ ‘ਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਹੀ ਨਾਰਾਇਣਗੜ੍ਹ ਅਤੇ ਨਗਰ ਪਾਲਿਕਾ ਬਰਾੜਾ ਵਿੱਚ ਠੋਸ ਕਚਰੇ ਦੇ ਡੋਰ ਟੂ ਡੋਰ ਕਲੈਕਸ਼ਨ ਨਾਲ ਸੰਬੰਧਿਤ ਕਾਰਜਾਂ ਨੂੰ ਵੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਕੀਤਾ ਗਿਆ। ਮੀਟਿੰਗ ਵਿੱਚ ਦਿਵਿਆ ਨਗਰ ਯੋਜਨਾ ਦੇ ਤਹਿਤ ਪਲਵਲ ਵਿੱਚ ਬੱਚਿਆਂ ਦੇ ਪਾਰਕ ਦੇ ਨਿਰਮਾਣ ਅਤੇ ਨਗਰ ਪਾਲਿਕਾ ਕਮੇਟੀ ਮਹਿਮ ਦੇ ਪੁਰਾਣੇ ਦਫ਼ਤਰ ਵਿੱਚ ਡਿਜੀਟਲ ਲਾਇਬ੍ਰੇਰੀ ਦੇ ਨਿਰਮਾਣ ਨਾਲ ਸੰਬੰਧਿਤ ਪ੍ਰਸਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਨੇ ਸੰਬੰਧਿਤ ਅਧਿਕਾਰੀਆਂ ਤੋਂ ਵੱਖ-ਵੱਖ ਪ੍ਰਸਤਾਵਾਂ ਨਾਲ ਜੁੜੇ ਪਹਿਲੂਆਂ ਦੀ ਜਾਣਕਾਰੀ ਲਈ ਅਤੇ ਕਾਰਜਾਂ ਦੇ ਲਾਗੂਕਰਨ ਵਿੱਚ ਨਿਰਧਾਰਤ ਨੀਤੀਆਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਸਟੇਕਹੋਲਡਰਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਟੈਂਡਰ ਪ੍ਰਕਿਰਿਆ ਨਾਲ ਜੁੜੇ ਸਾਰੇ ਕੰਮ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਏ ਜਾਣ।

#AyushmanBharat #ChirayuHaryana #NayabSinghSaini #HaryanaHealth #VipulGoyal #UrbanLocalBodies #SolidWasteManagement #AmritPharmacy #DigitalLibraryHaryana #HaryanaGovt

Post Views: 1
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਸ਼ਹਿਰੀ ਸਥਾਨਕ ਸਰਕਾਰ ਮੰਤਰੀ ਨੇ ਸੰਬੰਧਿਤ ਅਧਿਕਾਰੀਆਂ ਤੋਂ ਵੱਖ-ਵੱਖ ਪ੍ਰਸਤਾਵਾਂ ਨਾਲ ਜੁੜੇ ਪਹਿਲੂਆਂ ਦੀ ਜਾਣਕਾਰੀ ਲਈ ਅਤੇ ਕਾਰਜਾਂ ਦੇ ਲਾਗੂਕਰਨ ਵਿੱਚ ਨਿਰਧਾਰਤ ਨੀਤੀਆਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ।
Previous Post

‘ਆਈਡੀਆ ਤੋਂ ਇਨੋਵੇਸ਼ਨ ਅਤੇ ਇਨੋਵੇਸ਼ਨ ਤੋਂ ਸਮਾਧਾਨ’ ਦੀ ਦਿਸ਼ਾ ਵਿੱਚ ਹਰਿਆਣਾ ਦੀ ਅਹਿਮ ਪਹਿਲ

Next Post

ਸੇਵਾ ਸੰਕਲਪ ਅਭਿਆਨ ਦੇ ਤਹਿਤ ਹਰਿਆਣਾ-ਉੱਤਰਾਖੰਡ ਦੇ ਇਨਫਲੂਐਂਸਰਾਂ ਦਾ ਐਕਸਚੇਂਜ ਪ੍ਰੋਗਰਾਮ ਸ਼ੁਰੂ

Next Post
ਸੇਵਾ ਸੰਕਲਪ ਅਭਿਆਨ ਦੇ ਤਹਿਤ ਹਰਿਆਣਾ-ਉੱਤਰਾਖੰਡ ਦੇ ਇਨਫਲੂਐਂਸਰਾਂ ਦਾ ਐਕਸਚੇਂਜ ਪ੍ਰੋਗਰਾਮ ਸ਼ੁਰੂ

ਸੇਵਾ ਸੰਕਲਪ ਅਭਿਆਨ ਦੇ ਤਹਿਤ ਹਰਿਆਣਾ-ਉੱਤਰਾਖੰਡ ਦੇ ਇਨਫਲੂਐਂਸਰਾਂ ਦਾ ਐਕਸਚੇਂਜ ਪ੍ਰੋਗਰਾਮ ਸ਼ੁਰੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800