No Result
View All Result
Saturday, October 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

admin by admin
October 9, 2026
in Ambala, BREAKING, BUSINESS, CAREER, CHANDIGARH, COVER STORY, ENTERTAINMENT, HARYANA, Himachal, INDIA, PUNJAB, RAJASTHAN, UTTARAKHAND, Viral, WORLD
0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ‘ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ।

ਚੈਂਪੀਅਨਜ਼ ਟਰਾਫੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰੇ।” ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ, ਅਧਿਕਾਰੀਆਂ, ਦਰਸ਼ਕਾਂ ਅਤੇ ਆਉਣ ਵਾਲੇ ਮਹਿਮਾਨਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਾ ਛੱਡਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਆਪਣੇ ਅਮੀਰ ਹਾਕੀ ਵਿਰਸੇ ਅਤੇ ਭਾਰਤੀ ਖੇਡਾਂ ਵਿੱਚ ਮਹਾਨ ਯੋਗਦਾਨ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ। ਸਾਨੂੰ ਅੰਤਰਰਾਸ਼ਟਰੀ ਖੇਡ ਸਮਾਗਮ ਕਰਵਾਉਣ ਦੇ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ, ਅਧਿਕਾਰੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ।”

ਉਨ੍ਹਾਂ ਕਿਹਾ ਕਿ ਭਾਰਤ, ਚੀਨ, ਮਲੇਸ਼ੀਆ, ਜਾਪਾਨ, ਬੰਗਲਾਦੇਸ਼ ਅਤੇ ਦੱਖਣੀ ਕੋਰੀਆ ਸਮੇਤ ਪ੍ਰਮੁੱਖ ਹਾਕੀ ਦੇਸ਼ਾਂ ਦੀ ਸ਼ਮੂਲੀਅਤ ਨਾਲ ਪੰਜਾਬ ਅੰਤਰਰਾਸ਼ਟਰੀ ਖੇਡ ਜਗਤ ਦੇ ਕੇਂਦਰ ਵਿੱਚ ਆ ਜਾਵੇਗਾ ਅਤੇ ਇਸ ਨਾਲ ਆਪਣੀ ਮਹਿਮਾਨਨਵਾਜ਼ੀ, ਬੁਨਿਆਦੀ ਢਾਂਚੇ, ਖੇਡ ਪ੍ਰਾਪਤੀਆਂ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਦਰਸਾਉਣ ਦਾ ਮੌਕਾ ਮਿਲੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, ਜਦੋਂ ਕਿ ਮੈਚ 27 ਅਕਤੂਬਰ ਤੋਂ 5 ਨਵੰਬਰ ਤੱਕ ਖੇਡੇ ਜਾਣਗੇ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਤਿਆਰੀਆਂ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਚੈਂਪੀਅਨਸ਼ਿਪ ਦਾ ਆਯੋਜਨ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਨਿਯਮਾਂ ਅਤੇ ਪੇਸ਼ੇਵਰ ਪਹੁੰਚ ਨਾਲ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਹਰੇਕ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਠਹਿਰ ਦੌਰਾਨ ਮਹਿਮਾਨਨਵਾਜ਼ੀ ਦੇ ਬਿਹਤਰ ਤਜਰਬਿਆਂ ਦਾ ਯਾਦਗਾਰੀ ਅਨੁਭਵ ਕਰਵਾਇਆ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਤਿਆਰੀਆਂ ਸਿਰਫ਼ ਸਟੇਡੀਅਮ ਤੱਕ ਹੀ ਸੀਮਤ ਨਹੀਂ ਹੋਣੀਆ ਚਾਹੀਦੀਆਂ, ਸਗੋਂ ਪੂਰੇ ਸ਼ਹਿਰ ਵਿੱਚ ਸਫ਼ਾਈ, ਸੁੰਦਰੀਕਰਨ ਅਤੇ ਜਨਤਕ ਸਹੂਲਤਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਨਗਰ ਨਿਗਮ, ਜਲੰਧਰ ਤੇ ਮੋਹਾਲੀ ਨੂੰ ਵਿਆਪਕ ਸਫਾਈ ਮੁਹਿੰਮਾਂ ਚਲਾਉਣ, ਸਾਫ਼-ਸਫ਼ਾਈ ਵਿੱਚ ਸੁਧਾਰ ਕਰਨ, ਜਨਤਕ ਥਾਵਾਂ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਵਿਦੇਸ਼ੀ ਸੈਲਾਨੀਆਂ ਨੂੰ ਸਾਫ਼-ਸੁਥਰਾ ਅਤੇ ਆਕਰਸ਼ਕ ਲੱਗੇ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਲਈ ਲੋੜੀਂਦੇ ਕਦਮ ਚੁੱਕਣ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਟੇਡੀਅਮ ਅਤੇ ਹੋਰ ਅਹਿਮ ਸਥਾਨਾਂ ਵੱਲ ਜਾਣ ਵਾਲੀਆਂ ਸੜਕਾਂ ਦੀ ਸੁਚੱਜੀ ਦੇਖਭਾਲ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਸੜਕ ਦੀ ਮੁਰੰਮਤ ਕੀਤੀ ਜਾਵੇ।

ਮਹਿਮਾਨਨਿਵਾਜ਼ੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਾਗ ਲੈਣ ਵਾਲੀਆਂ ਟੀਮਾਂ ਅਤੇ ਉਨ੍ਹਾਂ ਦੇ ਸਹਾਇਕ ਸਟਾਫ਼ ਲਈ ਆਰਾਮਦਾਇਕ ਅਤੇ ਮਿਆਰੀ ਰਿਹਾਇਸ਼ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਿਹਾਇਸ਼, ਆਵਾਜਾਈ, ਸੁਰੱਖਿਆ, ਭੋਜਨ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਬਿਹਤਰ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਖਿਡਾਰੀ ਆਪਣੇ ਪ੍ਰਦਰਸ਼ਨ ‘ਤੇ ਧਿਆਨ ਕੇਂਦਰਿਤ ਕਰ ਸਕਣ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹੋਟਲਾਂ, ਮੈਚ ਵਾਲੇ ਸਥਾਨਾਂ ਅਤੇ ਹੋਰ ਨਿਰਧਾਰਤ ਸਥਾਨਾਂ ਵਿਚਕਾਰ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਅਸੁਵਿਧਾ ਜਾਂ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ। ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਭਾਗਾਂ ਨੂੰ ਜ਼ਮੀਨੀ ਪੱਧਰ ‘ਤੇ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਕਿਸੇ ਵੀ ਕਮੀ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ, “ਇੱਕ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਸਫਲਤਾ ਸਿਰਫ਼ ਮੁੱਖ ਸਥਾਨ ਦੀ ਤਿਆਰੀ ‘ਤੇ ਹੀ ਨਹੀਂ, ਸਗੋਂ ਬੁਨਿਆਦੀ ਢਾਂਚੇ, ਪਹੁੰਚਯੋਗਤਾ, ਸਾਫ਼-ਸਫ਼ਾਈ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਹੂਲਤਾਂ ‘ਤੇ ਵੀ ਨਿਰਭਰ ਕਰਦੀ ਹੈ। ਅੰਤਰਰਾਸ਼ਟਰੀ ਵਫ਼ਦਾਂ ਦੇ ਆਉਣ ਤੋਂ ਪਹਿਲਾਂ ਲੌਜਿਸਟਿਕ ਸਹਾਇਤਾ ਨਾਲ ਸਬੰਧਤ ਹਰ ਪਹਿਲੂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।”
ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਲਈ ਮੈਚ ਦੇਖਣ ਦੀ ਵਿਵਸਥਾ ਕਰਨ ਤਾਂ ਜੋ ਉਹ ਅੰਤਰਰਾਸ਼ਟਰੀ ਹਾਕੀ ਮੈਚ ਦੇਖ ਸਕਣ ਅਤੇ ਵਿਸ਼ਵ ਪੱਧਰੀ ਖਿਡਾਰੀਆਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ, “ਇਸ ਪੱਧਰ ਦੇ ਖੇਡ ਸਮਾਗਮ ਨਵੀਂ ਪੀੜ੍ਹੀ ਨੂੰ ਖੇਡਾਂ, ਅਨੁਸ਼ਾਸਨ ਅਤੇ ਟੀਮ ਵਰਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਮੈਚ ਦੇਖਣ ਦੀ ਸਹੂਲਤ ਦੇਣ ਅਤੇ ਨੌਜਵਾਨਾਂ ਨੂੰ ਪੰਜਾਬ ਦੀ ਮਾਣਮੱਤੀ ਹਾਕੀ ਵਿਰਾਸਤ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।”

ਚੈਂਪੀਅਨਸ਼ਿਪ ਤੋਂ ਪਹਿਲਾਂ ਲੋਕਾਂ ਦਰਮਿਆਨ ਉਤਸ਼ਾਹ ਪੈਦਾ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਵਿਆਪੀ ਪ੍ਰਚਾਰ ਮੁਹਿੰਮ ਦੀ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਜਿਸ ਵਿੱਚ ਟੂਰਨਾਮੈਂਟ ਟਰਾਫੀ ਜਾਂ ਇਸ ਦੇ ਮਾਡਲ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਐਸਯੂਵੀ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਜੋ ਕਿ ਪੂਰੇ ਪੰਜਾਬ ਵਿੱਚ ਘੁੰਮੇਗੀ। ਉਨ੍ਹਾਂ ਕਿਹਾ, “ਇਹ ਪਹਿਲ ਜਾਗਰੂਕਤਾ ਪੈਦਾ ਕਰਨ, ਜਨਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਵਿੱਚ ਅੰਤਰਰਾਸ਼ਟਰੀ ਟੂਰਨਾਮੈਂਟ ਪ੍ਰਤੀ ਉਤਸ਼ਾਹ ਪੈਦਾ ਕਰਨ ਵਿੱਚ ਮਦਦ ਕਰੇਗੀ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਵਿਭਾਗਾਂ, ਟੂਰਨਾਮੈਂਟ ਦੇ ਪ੍ਰਬੰਧਕਾਂ ਅਤੇ ਹੋਰ ਸਬੰਧਤ ਭਾਈਵਾਲਾਂ ਦਰਮਿਆਨ ਸੁਚਾਰੂ ਤਾਲਮੇਲ ਯਕੀਨੀ ਬਣਾਉਣ ਲਈ ਵਿਸ਼ੇਸ਼ ਤਾਲਮੇਲ ਕਮੇਟੀ ਗਠਿਤ ਕੀਤੀ ਜਾਵੇਗੀ ਤਾਂ ਜੋ ਚੈਂਪੀਅਨਸ਼ਿਪ ਨੂੰ ਕੁਸ਼ਲਤਾ ਅਤੇ ਉੱਚਤਮ ਮਿਆਰਾਂ ਅਨੁਸਾਰ ਕਰਵਾਇਆ ਜਾ ਸਕੇ।

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

#AsianHockeyChampionsTrophy #PunjabHockey #BhagwantMann #JalandharHockey #HockeyIndia #RanglaPunjab #YouthInSports #BleedBlue #CleanPunjab #PunjabPride

Views: 2
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਖੇਡ ਸਕੱਤਰ ਵਰੁਣ ਰੂਜਮਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ
Previous Post

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Next Post

ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

Next Post
ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800