No Result
View All Result
Thursday, October 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

admin by admin
October 15, 2026
in Ambala, BREAKING, BUSINESS, CAREER, CHANDIGARH, COVER STORY, HARYANA, Himachal, INDIA, PUNJAB, RAJASTHAN, UTTARAKHAND, Viral, West Bengal, WORLD
0
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਵੀ ਬਾਰਮਦ ਹੋਏ ਹਨ। ਹਥਿਆਰਾਂ ਅਤੇ ਵਿਸਫੋਟਕਾਂ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ—ਹੌਂਡਾ ਲਿਵੋ ਅਤੇ ਹੀਰੋ ਸਪਲੈਂਡਰ ਜਿਨ੍ਹਾਂ ਦੀ ਵਰਤੋਂ ਇਨ੍ਹਾਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪਿਓ-ਪੁੱਤ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਿਦੇਸ਼ ਵਿੱਚ ਬੈਠੇ ਤਸਕਰ ਦੇ ਲਗਾਤਾਰ ਸੰਪਰਕ ਵਿੱਚ ਹਨ। ਉਹ ਉਸਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ, ਗੋਲੀ-ਸਿੱਕਾ ਅਤੇ ਵਿਸਫੋਟਕਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਹਨ ਅਤੇ ਆਪਣੇ ਸਾਥੀਆਂ ਵੀਨੂ, ਅੰਮ੍ਰਿਤਪਾਲ ਸਿੰਘ ਅਤੇ ਗੌਰਵ ਮਸੀਹ ਰਾਹੀਂ ਅੱਗੇ ਸਪਲਾਈ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਰਾਹੀਂ ਇਹ ਵੀ ਪਤਾ ਲੱਗਾ ਕਿ ਗੁਰਪ੍ਰੀਤ ਅਤੇ ਜਸਕਰਨ ਆਪਣੇ ਸਾਥੀਆਂ ਵੀਨੂੰ, ਅੰਮ੍ਰਿਤਪਾਲ ਅਤੇ ਗੌਰਵ ਨੂੰ ਅਜਨਾਲਾ ਦੇ ਪਿੰਡ ਤੇਰੀ ਨਜਦੀਕ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪਹੁੰਚਾਉਣ ਲਈ ਮਿਲਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਨਿਰਧਾਰਤ ਸਥਾਨ ‘ਤੇ ਛਾਪਾ ਮਾਰਿਆ ਅਤੇ ਹਥਿਆਰਾਂ ਤੇ ਵਿਸਫੋਟਕਾਂ ਦੀ ਖੇਪ ਸਮੇਤ ਮੌਕੇ ‘ਤੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਤਸਕਰ ਪੁਲਿਸ ਦੀ ਪਛਾਣ ਤੋਂ ਬਚਣ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਇਸਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ  ਦੀਆਂ ਧਾਰਾਵਾਂ 25 ਅਤੇ 25(1)-ਏ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਮਿਤੀ 15-10-2026 ਨੂੰ ਐਫਆਈਆਰ ਨੰਬਰ 66 ਦਰਜ ਕੀਤੀ ਗਈ ਹੈ।

#HarpalSinghCheema #PunjabGovt #GrievanceRedressal #GoodGovernance
Views: 8
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ—ਹੌਂਡਾ ਲਿਵੋ ਅਤੇ ਹੀਰੋ ਸਪਲੈਂਡਰ ਜਿਨ੍ਹਾਂ ਦੀ ਵਰਤੋਂ ਇਨ੍ਹਾਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਸੀਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਵੀ ਬਾਰਮਦ ਹੋਏ ਹਨ। ਹਥਿਆਰਾਂ ਅਤੇ ਵਿਸਫੋਟਕਾਂ ਤੋਂ ਇਲਾਵਾਵੀ ਜ਼ਬਤ ਕਰ ਲਏ ਹਨ।
Previous Post

ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

Next Post

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

Next Post
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800