No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

admin by admin
February 6, 2026
in BREAKING, CHANDIGARH, COVER STORY, INDIA, National, POLITICS, PUNJAB
0
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 6 ਫਰਵਰੀ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿਚਾਰ ਚਰਚਾ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।

ਇਹ ਸੈਸ਼ਨ ਉਤਸ਼ਾਹ ਅਤੇ ਉਤਸੁਕਤਾ ਭਰਪੂਰ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸੰਚਾਰ ਸਾਧਨਾਂ ਤੇ ਆਊਟਰੀਚ ਤਰੀਕਿਆਂ ਨੂੰ ਚੋਣਾਂ ਬਾਰੇ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਵਿੱਚ ਵਧਾਉਣ ਲਈ ਕਿਵੇਂ ਵਰਤਿਆ ਜਾ ਸਕਦਾ ਹੈ, ਵਰਗੇ ਕਈ ਅਹਿਮ ਵਿਸ਼ੇ ‘ਤੇ ਵਿਆਪਕ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਹਰੇਕ ਵਰਗ ਦੇ ਲੋਕਾਂ ਤੱਕ ਪਹੁੰਚ ਵਿੱਚ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਰਚਾ ਕੀਤੀ।

ਅਨਿੰਦਿਤਾ ਮਿਤਰਾ ਨੇ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ, ਜਨਤਕ ਵਿਚਾਰਾਂ ਨੂੰ ਸਹੀ ਆਕਾਰ ਦੇਣ ਅਤੇ ਨਾਗਰਿਕਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਯੋਗ ਬਣਾਉਣ ਲਈ ਲੋਕਤੰਤਰੀ ਢਾਂਚੇ ਵਿੱਚ ਜਨ ਸੰਚਾਰ ਦੀ ਅਹਿਮ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਵਿੱਖੀ ਮੀਡੀਆ ਪੇਸ਼ੇਵਰਾਂ ਵਜੋਂ ਜਨ ਸੰਚਾਰ ਦੇ ਵਿਦਿਆਰਥੀ ਚੋਣ ਪ੍ਰਕਿਰਿਆ ਦੌਰਾਨ ਨੈਤਿਕ ਪੱਤਰਕਾਰੀ ਅਤੇ ਜ਼ਿੰਮੇਵਾਰ ਸੰਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੁੱਖ ਚੋਣ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਮੀਡੀਆ ਅਭਿਆਸਾਂ ਵਿੱਚ ਨਿਰਪੱਖਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਆਪਣੀ ਅਕਾਦਮਿਕ ਸਿੱਖਿਆ ਅਤੇ ਰਚਨਾਤਮਕ ਹੁਨਰਾਂ ਨੂੰ ਲਾਗੂ ਕਰਨ ਲਈ ਪ੍ਰੇਰਿਤ ਵੀ ਕੀਤਾ।

ਵਿਦਿਆਰਥੀਆਂ ਨੇ ਸੈਸ਼ਨ ਨੂੰ ਮੁੱਲਵਾਨ ਅਤੇ ਪ੍ਰੇਰਣਾਦਾਇਕ ਦੱਸਦਿਆਂ ਮੁੱਖ ਚੋਣ ਅਧਿਕਾਰੀ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨ ਦੇ ਮੌਕੇ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਸੈਸ਼ਨ ਦੌਰਾਨ ਚੋਣ ਅਧਿਕਾਰੀਆਂ ਅਤੇ ਅਕਾਦਮਿਕ ਸੰਸਥਾਵਾਂ ਦਰਮਿਆਨ ਨਿਰੰਤਰਤਾ ਦੀ ਮਹੱਤਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਨੌਜਵਾਨਾਂ ਨੂੰ ਨਾਗਰਿਕ ਪ੍ਰਕਿਰਿਆਵਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

Post Views: 1
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: CEO Punjabchandigarh newsChief Electoral Officer (CEO)Ms. Anindita Mitrapu studentsPunjab
Previous Post

ਪੁਲਿਸ ਜ਼ਿਆਦਤੀ ਵਿਰੁੱਧ ਮਿਸਲ ਸਤਲੁਜ ਦਾ ਸਖ਼ਤ ਰੁਖ਼ — ਪੀੜਤ ਸਿੱਖ ਟੈਕਸੀ ਚਾਲਕ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਦਾ ਐਲਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800