ਕੈਨੇਡਾ ਦੇ ਓਨਟਾਰੀਓ ਸੂਬੇ ’ਚ ਹਾਲ ਹੀ ਦੇ ਮਹੀਨਿਆਂ ਦੌਰਾਨ ਮੰਦਰਾਂ ’ਚ ਚੋਰੀਆਂ ਦੇ ਮਾਮਲੇ ਸਬੰਧੀ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਰੈਂਪਟਨ ਦੇ ਜਗਦੀਸ਼ ਪੰਧੇਰ ਨੂੰ ਕਈ ਅਪਰਾਧਾਂ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਵੇਲੇ ਉਸ ਦੀ ਜ਼ਮਾਨਤ ਦੀ ਸੁਣਵਾਈ ਚੱਲ ਰਹੀ ਹੈ। ਜਾਂਚਕਰਤਾਵਾਂ ਨੇ ਪੰਧੇਰ ਨੂੰ ਪੂਰੇ ਸਾਲ ਦੌਰਾਨ ਹਿੰਦੂ ਮੰਦਰਾਂ ਵਿੱਚ ਚੋਰੀਆਂ ਸਬੰਧੀ ਕਾਬੂ ਕੀਤਾ ਹੈ।