No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਗੋਸ਼ਟੀ ਸੰਪੰਨ

admin by admin
February 15, 2025
in BREAKING, COVER STORY, INDIA, PUNJAB
0
ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਗੋਸ਼ਟੀ ਸੰਪੰਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 15 ਫਰਵਰੀ:
ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ‘ਸ਼ਬਦ ਤਕਨਾਲੋਜੀ ਅਤੇ ਮਾਨਵਤਾ ਦਾ ਭਵਿੱਖ’ ਵਿਸ਼ੇ ‘ਤੇ ਗੋਸ਼ਟੀ ਭਾਸ਼ਾ ਭਵਨ, ਪਟਿਆਲਾ ਦੇ ਸੈਮੀਨਾਰ ਹਾਲ ਵਿਖੇ ਸੰਪੰਨ ਹੋ ਗਈ ਹੈ। ਜਿਸ ਦੌਰਾਨ ਵੱਖ-ਵੱਖ ਸੈਸ਼ਨਾਂ ਦੌਰਾਨ ਬਹੁਤ ਹੀ ਗੰਭੀਰ ਚਿੰਤਨ ਕੀਤਾ ਗਿਆ। ਗੋਸ਼ਟੀ ਦੇ ਆਖਰੀ ਦਿਨ ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਧੰਨਵਾਦੀ ਭਾਸ਼ਨ ਦੌਰਾਨ ਕਿਹਾ ਕਿ ਸਾਨੂੰ ਮਸ਼ੀਨੀ ਬੁੱਧੀਮਾਨਤਾ ਵਰਗੀਆਂ ਤਕਨੀਕਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਇਸ ਦੇ ਹਾਣ ਦਾ ਹੋਣ ਲਈ ਖੁਦ ਨੂੰ ਅੱਪਡੇਟ ਕਰਨਾ ਚਾਹੀਦਾ ਹੈ ਭਾਵ ਇਸ ਦੀਆਂ ਬਾਰੀਕੀਆਂ ਨੂੰ ਸਮਝ ਕੇ ਅੱਗੇ ਵਧਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮਸ਼ੀਨੀ ਬੁੱਧੀਮਾਨਤਾ ਦੇ ਵਰਤੋਕਾਰ ਬਣਨ ਦੀ ਬਜਾਏ ਇਸ ਦੇ ਹਾਣ ਦਾ ਬਣਕੇ, ਇਸ ਦੁਆਰਾ ਪੈਸਾ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਸੂਝ-ਬੂਝ ਨਾਲ ਫ਼ਾਇਦਾ ਉਠਾਉਣਾ ਚਾਹੀਦਾ ਹੈ।
ਗੋਸ਼ਟੀ ਦੇ ਦੂਸਰੇ ਤੇ ਆਖਰੀ ਦਿਨ ਦੀ ਸ਼ੁਰੂਆਤ ‘ਸਿਰਜਨਾ ਅਤੇ ਕਲਾ ਵਿੱਚ ਮਸ਼ੀਨੀ ਬੁੱਧੀਮਾਨਤਾ ਦਾ ਸਥਾਨ’ ਵਿਸ਼ੇ ਨਾਲ ਹੋਈ। ਜਿਸ ਦੌਰਾਨ ਗੁਰਪ੍ਰੀਤ ਮਾਨਸਾ ਨੇ ਮਸ਼ੀਨੀ ਬੁੱਧੀਮਾਨਤਾ ਦੇ ਟੂਲ ਰਾਹੀਂ ਕਾਵਿ ਸਿਰਜਣਾ ਦੀ ਉਦਾਹਰਣ ਦੇ ਕੇ, ਸਿਰਜਣ ਪ੍ਰਕਿਰਿਆ ਬਾਰੇ ਆਪਣੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਮਨੁੱਖ ਕੋਲ ਜਿਨ੍ਹਾਂ ਤਜਰਬਾ ਅਤੇ ਗਿਆਨ ਹੁੰਦਾ ਹੈ, ਉਹ ਉਸੇ ਤਰ੍ਹਾਂ ਦੀ ਸਿਰਜਣਾ ਕਰਦਾ ਹੈ। ਇਸੇ ਤਰ੍ਹਾਂ ਹੀ ਮਸ਼ੀਨੀ ਬੁੱਧੀਮਾਨਤਾ ਕੋਲ ਜਿਨ੍ਹਾਂ ਡਾਟਾ ਹੈ ਉਹ ਵੀ ਉਸੇ ਅਨੁਸਾਰ ਸਿਰਜਣਾ ਕਰਦੀ ਹੈ। ਡਾ. ਬਰਿੰਦਰ ਕੌਰ ਨੇ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਮਨੁੱਖ ਦੇ ਮੁਕਾਬਲੇ ਘੱਟ ਸੰਵੇਦਨਸ਼ੀਲ ਹੈ। ਇਸ ਕਰਕੇ ਇਹ ਮਨੁੱਖ ਦੁਆਰਾ ਕੀਤੀ ਸਿਰਜਣਾ ਦਾ ਮੁਕਾਬਲਾ ਨਹੀਂ ਕਰ ਸਕਦੀ। ਸਾਨੂੰ ਮਸ਼ੀਨਾਂ ਨਾਲ ਮਸ਼ੀਨਾਂ ਨਹੀਂ ਬਣਨਾ ਚਾਹੀਦਾ ਅਤੇ ਆਪਣੀ ਸਿਰਜਣ ਪ੍ਰਕਿਰਿਆ ਜਾਰੀ ਰੱਖਣੀ ਚਾਹੀਦੀ ਹੈ। ਡਾ. ਮੋਹਨ ਤਿਆਗੀ ਨੇ ਕਿਹਾ ਕਿ ਏਆਈਈ ਦੀਆਂ ਆਪਣੀਆਂ ਸੀਮਾਵਾਂ ਹਨ ਇਹ ਕਿਸੇ ਵੀ ਖਿੱਤੇ ਦੇ ਸੱਭਿਆਚਾਰ ਦੀਆਂ ਬਾਰੀਕੀਆਂ ਦੀ ਸੰਪੂਰਨ ਤਸਵੀਰ ਪੇਸ਼ ਨਹੀਂ ਕਰ ਸਕਦੀ। ਇਹ ਮਨੁੱਖ ਦੀ ਗੁਲਾਮ ਹੈ ਅਤੇ ਮਨੁੱਖ ਦੀ ਮਦਦ ਕਰ ਸਕਦੀ ਹੈ। ਡਾ. ਮਨਮੋਹਨ ਨੇ ਕਿਹਾ ਕਿ ਹਮੇਸ਼ਾ ਹੀ ਮਨੁੱਖੀ ਸਭਿਅਤਾ ਦੇ ਵਿਕਾਸ ਨਾਲ ਤਕਨੀਕ ’ਚ ਬਦਲਾਅ ਆਉਂਦੇ ਰਹਿੰਦੇ ਹਨ। ਭਾਵ ਤਕਨੀਕ ਦਾ ਵਿਕਾਸ ਹੁੰਦਾ ਰਹਿੰਦਾ ਹੈ। ਸਾਨੂੰ ਇਸ ਦਾ ਵਿਕਾਸ ਦਾ ਵਿਰੋਧ ਕਰਨ ਦੀ ਥਾਂ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਦੇ ਹਾਣਦਾ ਬਣਨਾ ਚਾਹੀਦਾ ਹੈ। ਇਸ ਸੈਸ਼ਨ ਦਾ ਸੰਚਾਲਨ ਡਾ. ਅਮਰਜੀਤ ਸਿੰਘ ਨੇ ਕੀਤਾ। ਦੂਸਰੇ ਸੈਸ਼ਨ ਦੌਰਾਨ ‘ਭਾਸ਼ਾ ਉਦਯੋਗ ਵਿੱਚ ਮਸ਼ੀਨੀ ਬੁੱਧੀਮਾਨਤਾ ਦਾ ਮਹੱਤਵ’ ਵਿਸ਼ੇ ਸ. ਹੀਰਾ ਸਿੰਘ, ਸ. ਜਸਵਿੰਦਰ ਸਿੰਘ ਤੇ ਸ. ਕੁਲਵਿੰਦਰ ਸਿੰਘ ਨੇ ਵਿਚਾਰ ਚਰਚਾ ਕੀਤੀ। ਇਸ ਸੈਸ਼ਨ ਦਾ ਸੰਚਾਲਨ ਡਾ. ਸਰਬਜੀਤ ਸਿੰਘ ਮਾਨ ਨੇ ਕੀਤਾ। ਇਸ ਸੈਸ਼ਨ ਦੌਰਾਨ ਹੋਈ ਚਰਚਾ ਦੌਰਾਨ ਇਹ ਗੱਲ ਉਭਰਕੇ ਸਾਹਮਣੇ ਆਈ ਕਿ ਭਾਸ਼ਾ ਹਮੇਸ਼ਾ ਗਤੀਸ਼ੀਲ ਰਹਿੰਦੀ ਹੈ। ਤਕਨੀਕ ਨੂੰ ਇੱਕ ਪ੍ਰੋਡਕਟ ਵਜੋਂ ਲੈਣ ਦੀ ਬਜਾਏ ਇਸ ਨੂੰ ਇੱਕ ਭੌਤਿਕ ਵਰਤਾਰੇ ਵਜੋਂ ਲੈਣਾ ਚਾਹੀਦੀ ਹੈ। ਤਕਨੀਕ ਕਦੇ ਵੀ ਕਿਸੇ ਭਾਸ਼ਾ ਦੇ ਵਿਕਾਸ ਵਿੱਚ ਅੜਿੱਕਾ ਨਹੀਂ ਬਣਦੀ। ਅਗਲੇ ਸੈਸ਼ਨ ਦੌਰਾਨ ‘ਡਿਜੀਟਲ ਯੁੱਗ ਵਿੱਚ ਭਾਸ਼ਾ ਅਤੇ ਪਹਿਚਾਣ ਦੇ ਮਸਲੇ’ ਵਿਸ਼ੇ ’ਤੇ ਬੋਲਦਿਆਂ ਡਾ. ਇਮਰਤਪਾਲ ਸਿੰਘ ਨੇ ਕਿਹਾ ਸਾਡੀ ਪਹਿਚਾਣ ਜਾਤ, ਧਰਮ ਅਤੇ ਵਰਗਾਂ ਦੇ ਅਧਾਰ ’ਤੇ ਬਣੀ ਹੋਈ ਹੈ। ਜੋ ਸਦੀਵੀ ਹੁੰਦੀ ਹੈ ਅਤੇ ਇਹ ਕਦੇ ਵੀ ਸਾਡਾ ਪਿੱਛਾ ਨਹੀਂ ਛੱਡਦੀ। ਡਾ. ਦਵਿੰਦਰ ਸਿੰਘ, ਸ੍ਰੀ ਸੰਦੀਪ ਸ਼ਰਮਾ ਨੇ ਵੀ ਵਿਚਾਰ ਪੇਸ਼ ਕੀਤੇ ਅਤੇ ਇਸ ਸੈਸ਼ਨ ਦਾ ਸੰਚਾਲਨ ਡਾ. ਕੁਲਦੀਪ ਸਿੰਘ ਵੱਲੋਂ ਕੀਤਾ ਗਿਆ।
ਵਿਦਾਇਗੀ ਸੈਸ਼ਨ ਦੌਰਾਨ ਡਾ. ਪ੍ਰਵੀਨ ਕੁਮਾਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ ਅਤੇ ਸ. ਸਤਪਾਲ ਸਿੰਘ ਚਹਿਲ ਵੱਲੋਂ ਸਮੁੱਚੇ ਸੈਮੀਨਾਰ ਦੀ ਰਿਪੋਰਟ ਪੜ੍ਹੀ ਗਈ। ਡਾ. ਮਨਮੋਹਨ ਵੱਲੋਂ ਵਿਦਾਇਗੀ ਭਾਸ਼ਣ ਦਿੱਤਾ ਗਿਆ ਅਤੇ ਸ. ਅਮਰਜੀਤ ਸਿੰਘ ਗਰੇਵਾਲ ਵੱਲੋਂ ਪ੍ਰਧਾਨਗੀ ਭਾਸ਼ਣ ਦਿੱਤਾ ਗਿਆ। ਅੰਤ ਵਿੱਚ ਸ. ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ ਭਾਸ਼ਾਵਾਂ ਨੇ ਸਰੋਤਿਆਂ ਦੇ ਨਾਲ-ਨਾਲ ਬੁਲਾਰਿਆਂ, ਸੰਚਾਲਕਾਂ ਅਤੇ ਵਿਭਾਗ ਦੀ ਸਮੁੱਚੀ ਆਯੋਜਨ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਯੁਕਤ ਨਿਰਦੇਸ਼ਕਾਂ ਜਸਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਆਲੋਕ ਚਾਵਲਾ, ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ, ਖੋਜ ਸਹਾਇਕ ਹਰਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਸਰੋਤੇ ਮੌਜੂਦ ਸਨ।
ਤਸਵੀਰ:- ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਈ ਗਈ ਦੋ ਦਿਨਾ ਗੋਸ਼ਟੀ ਦੇ ਆਖਰੀ ਦਿਨ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫਰ ਵਿਦਵਾਨਾਂ ਨੂੰ ਸਨਮਾਨਿਤ ਕਰਦੇ ਹੋਏ।

Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhasha vibhagfuture of humanityfuture of technologyfuture technologyhumanitynew updatwePatialaPunjabpunjab language departmenttechnologytechnology and the future of humanitthe future of humanity
Previous Post

ਸਰਸ ਮੇਲੇ ’ਚ ਵਿਦਿਆਰਥੀਆਂ ਦੇ ਕਰਵਾਏ ਰੰਗੋਲੀ ਮੁਕਾਬਲੇ

Next Post

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

Next Post

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800