ਚੰਡੀਗੜ੍ਹ, 23 ਨਵੰਬਰ (ਓਜ਼ੀ ਨਿਊਜ਼ ਡੈਸਕ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਜਿੱਤਣ ‘ਤੇ ‘ਆਪ’ ਵਰਕਰਾਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਚਾਰ ਵਿਚੋਂ ਤਿੰਨ ਸੀਟਾਂ ਦੇ ਕੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮਾਂ ਵਿਚ ਆਪਣਾ ਵਿਸ਼ਵਾਸ ਜ਼ਾਹਰ ਕੀਤਾ ਹੈ। ਪੰਜਾਬ ਦੇ ਲੋਕਾਂ ਦਾ ਬਹੁਤ-ਬਹੁਤ ਧੰਨਵਾਦ ਅਤੇ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ।
ਇਸੇ ਤਰ੍ਹਾਂ ਰਾਘਵ ਚੱਢਾ ਨੇ ਵੀ ਜੇਤੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਜਿੱਤਣ ‘ਤੇ ‘ਆਪ’ ਪੰਜਾਬ ਦੇ ਸਾਰੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਦਿਲੋਂ ਵਧਾਈ। ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਦੀ ਦੂਰਦਰਸ਼ੀ ਅਗਵਾਈ ਹੇਠ ਸਾਡੀਆਂ ਕਲਿਆਣਕਾਰੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਭਰੋਸਾ ਮਜ਼ਬੂਤ ਹੋ ਰਿਹਾ ਹੈ।