No Result
View All Result
Wednesday, July 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

admin by admin
June 28, 2023
in BREAKING, COVER STORY, POLITICS, PUNJAB
0
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਕਿਸਾਨ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ : ਕ੍ਰਿਪਾਲ ਵੀਰ ਸਿੰਘ

ਪਟਿਆਲਾ, 28 ਜੂਨ ( ਪ੍ਰੈੱਸ ਕਿ ਤਾਕਤ):-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਾਣੀ ਬਚਾਓ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਡੀ.ਐਮ. ਦੁਧਨਸਾਧਾ ਕ੍ਰਿਪਾਲ ਵੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਅਤੇ ਖੇਤੀਬਾੜੀ ਅਫ਼ਸਰ, ਬਲਾਕ ਭੁੱਨਰਹੇੜੀ ਡਾ. ਗੁਰਦੇਵ ਸਿੰਘ ਦੀ ਅਗਵਾਈ ਹੇਠ ਮਿਤੀ 28 ਜੂਨ ਨੂੰ ਪਿੰਡ ਫਰੀਦਪੁਰ ਵਿਖੇ ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਅਤੇ ਗੁਰਮੇਜ ਸਿੰਘ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ।
ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਪਿੰਡ ਫਰੀਦਪੁਰ ਵਿੱਚ ਪਿਛਲੇ 3 ਸਾਲਾਂ ਤੋਂ ਆਪਣੀ 12 ਏਕੜ ਜ਼ਮੀਨ ਅਤੇ ਗੁਰਮੇਜ ਸਿੰਘ 27 ਏਕੜ ਜ਼ਮੀਨਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇਂ ਹਨ ਅਤੇ ਉਹ ਪਿਛਲੇ ਕਾਫ਼ੀ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤਾਂ ਵਿੱਚ ਹੀ ਸਾਂਭਦੇ ਹਨ।
ਐਸ.ਡੀ.ਐਮ ਦੁਧਨਸਾਧਾ ਕ੍ਰਿਪਾਲ ਵੀਰ ਸਿੰਘ ਨੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਤਾਂ ਜੋ ਡਿੱਗਦੇ ਹੋਏ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।
ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾ ਕੇ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ ਨਾਲ ਹੀ ਲੇਬਰ ਅਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਭੁੱਨਰਹੇੜੀ ਵਿਮਲਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਨੇ ਮੌਜੂਦ ਕਿਸਾਨਾਂ ਨੂੰ ਤਰ ਵੱਤਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਵਿਧੀ ਨਾਲ ਰਵਾਇਤੀ ਤਰੀਕੇ ਰਾਹੀਂ  ਝੋਨੇ ਦੀ ਕਾਸ਼ਤ ਨਾਲੋਂ 15-20 ਫ਼ੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਨਾਲ ਹੀ ਝੋਨੇ ਨੂੰ ਬਿਮਾਰੀਆਂ ਅਤੇ ਕੀੜੇ-ਮਕੌੜੇ ਦੇ ਹਮਲੇ ਵੀ ਘੱਟ ਜਾਂਦੇ ਹਨ। ਕੱਦੂ ਕਰਕੇ ਝੋਨਾ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਖ਼ਤਮ ਹੁੰਦੀ ਹੈ, ਉੱਥੇ ਹੀ ਅਗਲੀ ਫ਼ਸਲ ਕਣਕ ਵੀ ਪ੍ਰਭਾਵਿਤ ਹੁੰਦੀ ਹੈ।
ਮੌਕੇ ‘ਤੇ ਮੌਜੂਦ ਕਿਸਾਨਾਂ ਨੇ ਐਸ.ਡੀ.ਐਮ ਦੁਧਨਸਾਧਾ ਨੂੰ ਵਿਸ਼ਵਾਸ ਦਵਾਇਆ ਕਿ ਉਹ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ ਅਤੇ ਝੋਨੇ ਦੀ ਪਰਾਲੀ ਨੂੰ ਵੀ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਸਾਂਭਣਗੇ। ਇਸ ਮੌਕੇ ਹਰਮਨ ਜੀਤ ਸਿੰਘ, ਵਰਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ, ਨੰਬਰਦਾਰ ਪ੍ਰਭਦੀਪ ਸਿੰਘ ਅਤੇ ਪਿੰਡ ਫਰੀਦਪੁਰ ਦੇ ਹੋਰ ਅਗਾਂਹਵਧੂ ਕਿਸਾਨ ਮੌਜੂਦ ਸਨ।

Post Views: 60
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮਨੋਜ ਗੁਪਤਾ ਵਧੀਕ ਡਾਇਰੈਕਟਰ ਦਾ ਪਦ-ਉੱਨਤ ਤੇ ਸਨਮਾਨ

Next Post

ਭੀਮ ਆਰਮੀ ਚੀਫ਼ ਚੰਦਰਸ਼ੇਖਰ ‘ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

Next Post
ਭੀਮ ਆਰਮੀ ਚੀਫ਼ ਚੰਦਰਸ਼ੇਖਰ ‘ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

ਭੀਮ ਆਰਮੀ ਚੀਫ਼ ਚੰਦਰਸ਼ੇਖਰ 'ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800