ਨਵੀਂ ਦਿੱਲੀ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਬਹੁਤ ਗੰਭੀਰ ਸ਼੍ਰੇਣੀ ’ਚ ਪੁੱਜ ਗਈ, ਜਿਸ ਕਾਰਨ ਰਾਸ਼ਟਰੀ ਰਾਜਧਾਨੀ ਖੇਤਰ ’ਚ ਪ੍ਰਦੂਸ਼ਣ ਫੈਲਾਉਣ ਵਾਲੇ ਟਰੱਕਾਂ, ਵਪਾਰਕ ਚਾਰ-ਪਹੀਆ ਵਾਹਨਾਂ ਅਤੇ ਹਰ ਤਰ੍ਹਾਂ ਦੀਆਂ ਉਸਾਰੀ ਗਤੀਵਿਧੀਆਂ ’ਤੇ ਪਾਬੰਦੀ ਸਮੇਤ ਹੰਗਾਮੀ ਹਾਲਾਤ ਉਪਾਅ ਲਾਗੂ ਕਰਨ ਦੀ ਲੋੜ ਹੈ। ਦਿੱਲੀ-ਐੱਨਸੀਆਰ ਵਿੱਚ ਅੱਜ ਲਗਾਤਾਰ ਚੌਥੇ ਦਿਨ ਸੰਘਣੀ ਅਤੇ ਦਮ ਘੁੱਟਣ ਵਾਲੀ ਧੁੰਦ ਛਾਈ ਰਹੀ।