ਦਿੱਲੀ ਅਤੇ ਇਸ ਦੇ ਨਾਲ ਲੱਗਦੇ ਸ਼ਹਿਰਾਂ ਵਿਚ ਅੱਜ ਮੁੜ ਹਵਾ ਦੀ ਗੁਣਵੱਤਾ ਵਿਗੜ ਗਈ। ਨਿਗਰਾਨ ਏਜੰਸੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਕਿਸੇ ਵੱਡੀ ਰਾਹਤ ਦੀ ਉਮੀਦ ਨਹੀਂ ਹੈ। ਐਤਵਾਰ ਨੂੰ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਹੋਇਆ ਸੀ। ਰਾਸ਼ਟਰੀ ਰਾਜਧਾਨੀ ‘ਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਅੱਜ ਸਵੇਰੇ 8 ਵਜੇ 338 ਸੀ, ਜੋ ਐਤਵਾਰ ਸ਼ਾਮ 4 ਵਜੇ 301 ਦਰਜ ਕੀਤਾ ਗਿਆ।