ਚੰਡੀਗੜ੍ਹ(ਪ੍ਰੈਸ ਕੀ ਤਾਕਤ ਬਿਊਰੋ): ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਕੇਕ ਵਾਲੀ ਵੀਡੀਓ ‘ਤੇ ਬਵਾਲ ਮਚ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੈਰੋਲ ਪਿੱਛੇ ਭਾਜਪਾ ਦੀ ਗਹਿਰੀ ਸਾਜ਼ਿਸ਼ ਹੈ। ਵਾਰ-ਵਾਰ ਚੋਣਾਂ ਵੇਲੇਂ ਹੀ ਉਸ ਨੂੰ ਪੈਰੋਲ ਦਿੱਤੀ ਜਾਂਦੀ ਹੈ। ਇਸ ਵਾਰ ਜਲੰਧਰ ਜ਼ਿਮਨੀ ਚੋਣ ਹੈ ਤਾਂ ਰਾਮ ਰਹੀਮ ਨੂੰ ਪੈਰੋਲ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ 2017 ‘ਚ ਰਾਮ ਰਹੀਮ ਨੇ ਚੋਣਾਂ ਦੌਰਾਨ ਭਾਜਪਾ ਦੀ ਮਦਦ ਕੀਤੀ ਸੀ ਤੇ ਹੁਣ ਭਾਜਪਾ ਉਸ ਦੀ ਮਦਦ ਕਰ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਕ ਬੇਅਦਬੀ ਕਰਨ ਵਾਲੇ ਨੂੰ ਹੁਣ ਤਕ ਚਾਰ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ ਜਦਕਿ ਪਿਛਲੇ 28-30 ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ। ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤਕ ਸਿਰਫ਼ ਇਕ ਵਾਰ ਪੈਰੋਲ ਦਿੱਤੀ ਗਈ ਹੈ।

