ਪੰਜਾਬ ਸਰਕਾਰ ਵੱਲੋਂ ਇੱਕ ਮਈ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮਜ਼ਦੂਰ ਦਿਵਸ ਦੇ ਮੌਕੇ ਤੇ ਸੂਬਾ ਸਰਕਾਰ ਵੱਲੋਂ ਮਈ ਦੇ ਪਹਲੇ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਦੇ ਸਾਰੇ ਸਕੂਲ ਕਾਲਜ ਤੇ ਦਫ਼ਤਰ ਬੰਦ ਰਹਿਣਗੇ। ਜਦਕਿ ਇਸ ਮਹੀਨੇ ਦੋ ਹੀ ਗਜ਼ਟਿਡ ਛੁੱਟੀਆਂ ਹਨ। ਇੱਕ ਸ਼ੁਰੂ ਵਿੱਚ ਤੇ ਦੂਜੀ ਮਹੀਨੇ ਦੇ ਅਖ਼ੀਰ ਯਾਨਿ ਕਿ 30 ਮਈ ਨੂੰ ਹੈ , ਇਸ ਦਿਨ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਵਜੋਂ ਛੁੱਟੀ ਦਾ ਐਲਾਨ ਹੋਇਆ ਹੈ।