No Result
View All Result
Friday, June 26, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਨ ਅਰੋੜਾ ਨੇ ਬਖ਼ਸ਼ੀਵਾਲਾ ਵਿਖੇ 45 ਲੱਖ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ

admin by admin
May 20, 2023
in BREAKING, PUNJAB
0
ਅਮਨ ਅਰੋੜਾ ਨੇ ਬਖ਼ਸ਼ੀਵਾਲਾ ਵਿਖੇ 45 ਲੱਖ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਨਾਮ ਊਧਮ ਸਿੰਘ ਵਾਲਾ, ਸੰਗਰੂਰ,ਜੋਗਿੰਦਰ,20-05-2023(ਪ੍ਰੈਸ ਕੀ ਤਾਕਤ)-ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਪਿਛਲੇ ਮਹੀਨਿਆਂ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਵੱਲੋਂ ਹੁਣ ਪੜਾਅਵਾਰ ਤਰੀਕੇ ਨਾਲ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ।

ਅੱਜ ਅਮਨ ਅਰੋੜਾ ਨੇ ਪਿੰਡ ਬਖ਼ਸ਼ੀਵਾਲਾ ਵਿਖੇ ਕਰੀਬ 45 ਲੱਖ ਰੁਪਏ ਦੀ ਰਾਸ਼ੀ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਪਿੰਡਾਂ ਵਿੱਚ ਹਰ ਲੋੜੀਂਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਉੱਤੇ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੁਸਤਕ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਲਾਇਬ੍ਰੇਰੀਆਂ, ਪੰਚਾਇਤੀ ਕਾਰਜਾਂ ਲਈ ਪੰਚਾਇਤ ਘਰ, ਖੇਡਾਂ ਲਈ ਖੇਡ ਮੈਦਾਨ ਤੇ ਕੁਦਰਤ ਨਾਲ ਸਾਂਝ ਪੁਆਉਣ ਲਈ ਪਾਰਕ ਤਿਆਰ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਹਲਕਾ ਸੁਨਾਮ ਦੇ ਕਾਇਆ ਕਲਪ ਲਈ ਪੂਰੀ ਯੋਜਨਾ ਨਾਲ ਕੰਮ ਕਰਵਾਏ ਜਾ ਰਹੇ ਹਨ ਅਤੇ ਹਰ ਵਰਗ ਦੀਆਂ ਲੋੜਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਦਵਿੰਦਰ ਸਿੰਘ ਐਸਡੀਓ ਪੰਚਾਇਤੀ ਰਾਜ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਪੰਚਾਇਤ ਸਕੱਤਰ ਹਿੰਮਤਜੀਤ ਸਿੰਘ, ਜੇ:ਈ ਅਵਤਾਰ ਸਿੰਘ, ਆਗੂ ਗੁਰਤੇਜ ਸਿੰਘ, ਸਰਪੰਚ ਮਿੱਠੂ ਸਿੰਘ, ਤਰਸੇਮ ਸਿੰਘ, ਹਰਦਿਆਲ ਸਿੰਘ ਸਾਬਕਾ ਪੰਚ, ਹਰਵਿੰਦਰ ਸਿੰਘ ਵੀ ਹਾਜ਼ਰ ਸਨ।

Post Views: 86
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ

Next Post

Epaper 21 May 2023

Next Post

Epaper 21 May 2023

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800