ਅੰਬਾਲਾ(ਪ੍ਰੈਸ ਕੀ ਤਾਕਤ ), 4 ਮਾਰਚ – ਹਰਿਆਣਾ ਦੇ ਅੰਬਾਲਾ ਦੇ ਸ਼ਹਿਜ਼ਾਦਪੁਰ ਵਿਖੇ ਇਕ ਬੱਸ ਦੀ ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 4 ਲੋਕ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰਾਲੇ ਦੇ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਵਾਪਰਿਆ।