ਚੰਡੀਗੜ੍ਹ, 6 ਅਪ੍ਰੈਲ (ਪ੍ਰੈਸ ਕੀ ਤਾਕਤ)– ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਦੀ ਹੈਬੀਅਸ ਕਾਰਪਸ ਪਟੀਸ਼ਨ ਦੇ ਮਾਮਲੇ ਦੀ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਵਲੋਂ ਵਕੀਲ ਨੂੰ ਫ਼ਟਕਾਰ ਲਗਾਈ ਹੈ। ਹਾਈਕੋਰਟ ਨੇ ਇਸ ਮਸਲੇ ’ਤੇ ਤਿੱਖੇ ਸਵਾਲ ਕਰਦਿਆਂ ਪੁੱਛਿਆ ਕਿ ਇਹ ਪਟੀਸ਼ਨਾਂ ਕਿਸ ਆਧਾਰ ’ਤੇ ਦਾਇਰ ਕੀਤੀਆਂ ਗਈਆਂ ਹਨ? ਕੋਰਟ ਨੇ ਕਿਹਾ ਕਿ ਐਨ.ਐਸ.ਏ. ਲੱਗਾ ਹੋਇਆ ਹੈ ਅਤੇ ਤੁਸੀਂ ਹੈਬੀਅਸ ਕਾਰਪਸ ਦਾਇਰ ਕਰ ਰਹੇ ਹੋ। ਇਸ ਤੋਂ ਇਲਾਵਾ ਤੁਸੀਂ ਅਸਾਮ ਜੇਲ੍ਹ ਸੁਪਰਡੈਂਟ ਨੂੰ ਕਿਸ ਆਧਾਰ ’ਤੇ ਪਾਰਟੀ ਬਣਾਇਆ ਹੈ। ਅਦਾਲਤ ਨੇ ਪੁੱਛਿਆ ਕੀ ਤੁਹਾਨੂੰ ਕਾਨੂੰਨ ਦਾ ਮੁੱਢਲਾ ਗਿਆਨ ਨਹੀਂ ਹੈ?