No Result
View All Result
Tuesday, August 26, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਸ਼ਾ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

-ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੇ ਸਾਰੇ ਸਰਵੋਤਮ ਸਾਹਿਤਕ ਪੁਰਸਕਾਰ ਐਲਾਨੇ

admin by admin
October 26, 2024
in BREAKING, Education, PUNJAB
0
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਭਾਸ਼ਾ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

-ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੇ ਸਾਰੇ ਸਰਵੋਤਮ ਸਾਹਿਤਕ ਪੁਰਸਕਾਰ ਐਲਾਨੇ

ਪਟਿਆਲਾ 26 ਅਕਤੂਬਰ:

ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਸਾਲ 2024 ਲਈ ਹਿੰਦੀ ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 4 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪੰਜਾਬੀ ਮਾਹ ਦੇ ਰਾਜ ਪੱਧਰੀ ਸਮਾਗਮਾਂ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ 2023 ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ। ਸ. ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਤੱਕ ਦੇ ਸਾਰੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁਲਾਂਕਣਕਾਰਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਵੱਖ-ਵੱਖ ਭਾਸ਼ਾਵਾਂ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।
ਅੱਜ ਐਲਾਨੇ ਗਏ ਸਾਲ 2024 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਸੰਤ ਸਿੰਘ ਪੁਰਸਕਾਰ (ਕਵਿਤਾ) ਡਾ. ਬਲਵਿੰਦਰ ਸਿੰਘ ਦੀ ਪੁਸਤਕ ‘ਉਮੀਦ ਕੀ ਹਥੇਲੀਆਂ’ ਨੂੰ, ਸੁਦਰਸ਼ਨ ਪੁਰਸਕਾਰ (ਕਹਾਣੀ/ਨਾਵਲ) ਰਾਘਵੇਂਦ੍ਰ ਸੈਣੀ ਦੀ ਪੁਸਤਕ ‘ਚੁਨੌਤੀਆਂ’ ਨੂੰ, ਇੰਦਰਨਾਥ ਮਦਾਨ ਪੁਰਸਕਾਰ (ਆਲੋਚਨਾ/ਸੰਪਾਦਨ) ਮਨੋਜ ਕੁਮਾਰ ਪ੍ਰੀਤ ਦੀ ਪੁਸਤਕ ‘ਬਾਬਾ ਬੁੱਲੇਸ਼ਾਹ’ ਨੂੰ, ਬਾਲ ਸਾਹਿਤਯ ਪੁਰਸਕਾਰ ਡਾ. ਫਕੀਰ ਚੰਦ ਸ਼ੁਕਲਾ ਦੀ ਪੁਸਤਕ ‘ਸਫਲਤਾ ਕਦਮ ਚੁੰਮੇਗੀ’ ਨੂੰ ਪ੍ਰਦਾਨ ਕੀਤਾ ਜਾਵੇਗਾ। ਸਾਲ 2021 ਦਾ ਨਾਨਕ ਸਿੰਘ ਪੁਰਸਕਾਰ (ਨਾਵਲ) ਬਲਦੇਵ ਸਿੰਘ ਦੀ ਪੁਸਤਕ ‘ਸੂਰਜ ਕਦੇ ਮਰਦਾ ਨਹੀਂ’ ਨੂੰ ਦਿੱਤਾ ਜਾਵੇਗਾ।

ਤਸਵੀਰ: ਸਰਵੋਤਮ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ

Post Views: 64
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: college languagesDepartmentDepartment of Languagesdepartment of modern languages and literatureshow to learn a languagelanguage learningworld language studies
Previous Post

ਇਜ਼ਰਾਈਲ ਦੇ ਹਵਾਈ ਹਮਲਿਆਂ ਦੇ ਨਤੀਜੇ ਵਜੋਂ 72 ਮੌਤਾਂ ਹੋਈਆਂ।

Next Post

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਸੰਗੀਤ ਸਮਾਰੋਹਾਂ ਦੀਆਂ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Next Post
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਸੰਗੀਤ ਸਮਾਰੋਹਾਂ ਦੀਆਂ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਸੰਗੀਤ ਸਮਾਰੋਹਾਂ ਦੀਆਂ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In