No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਬਟਾਲਾ ਤੇ ਅਜਨਾਲਾ ਖੰਡ ਮਿੱਲਾਂ ਦੇ 21 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਵੀ ਦਿੱਤੇ ਜਾ ਚੁੱਕੇ ਹਨ ਨਿਯੁਕਤੀ ਪੱਤਰ

admin by admin
August 17, 2021
in INDIA, PUNJAB
0
ਬਟਾਲਾ ਤੇ ਅਜਨਾਲਾ ਖੰਡ ਮਿੱਲਾਂ ਦੇ 21 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਵੀ ਦਿੱਤੇ ਜਾ ਚੁੱਕੇ ਹਨ ਨਿਯੁਕਤੀ ਪੱਤਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, (ਸ਼ਿਵ ਨਾਰਾਇਣ ਜਾਂਗੜਾ) 17 ਅਗਸਤ -ਸਹਿਕਾਰੀ ਖੰਡ ਮਿੱਲਾਂ ਵਿੱਚ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਯੋਗਤਾ ਅਨੁਸਾਰ ਪੱਕੇ ਤੌਰ ਉਤੇ ਨੌਕਰੀ ਦੇਣ ਦੇ ਲੰਬੇ ਸਮੇਂ ਤੋਂ ਰੁਕੇ ਪਏ ਕੇਸਾਂ ਉਤੇ ਕਾਰਵਾਈ ਕਰਦਿਆਂ ਸ਼ੂਗਰਫੈਡ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ ਅਜਿਹੇ ਹੀ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਥੇ ਸੈਕਟਰ 35 ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਇਹ ਨਿਯੁਕਤੀ ਪੱਤਰ ਵੰਡੇ ਗਏ।ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਕਾਰਵਾਈ ਅਧੀਨ ਸੀ ਅਤੇ ਅੱਜ 23 ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਤੋਂ ਪਹਿਲਾਂ ਬਟਾਲਾ ਸਹਿਕਾਰੀ ਖੰਡ ਮਿੱਲ ਦੇ 13 ਮ੍ਰਿਤਕ ਮੁਲਾਜ਼ਮਾਂ ਅਤੇ ਅਜਨਾਲਾ ਸਹਿਕਾਰੀ ਖੰਡ ਮਿੱਲ ਦੇ 8 ਮ੍ਰਿਤਕ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਸਹਿਕਾਰਤਾ ਮੰਤਰੀ ਨੇ ਆਖਿਆ ਕਿ ਬਾਕੀ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਵੀ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਦਾਰੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਵਿਛੜੇ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਾਰ ਲੈਣਾ ਵਿਭਾਗ ਦਾ ਫਰਜ਼ ਬਣਦਾ ਹੈ ਜਿਸ ਕਾਰਨ ਉਨ੍ਹਾਂ ਵਿਭਾਗ ਨੂੰ ਹਦਾਇਤ ਦਿੱਤੀ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਕੇਸਾਂ ਵਿੱਚ ਤਰਸ ਦੇ ਆਧਾਰ ‘ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।ਸ਼ੂਗਰਫੈਡ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ ਨੇ ਕਿਹਾ ਕਿ ਅੱਜ ਇਨ੍ਹਾਂ ਪਰਿਵਾਰਾਂ ਦੀ ਲੰਮੇ ਸਮੇਂ ਤੋੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਪਿਆ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸ਼ੂਗਰਫੈਡ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਗ ਫੜਨਾ ਦਾ ਉਪਰਾਲਾ ਜ਼ਰੂਰ ਕੀਤਾ ਗਿਆ ਹੈ।ਖੰਨਾ ਤੋਂ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਨੇ ਸਹਿਕਾਰਤਾ ਮੰਤਰੀ ਤੇ ਅਦਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਮਲੇ ਪਿਛਲੇ 15-20 ਸਾਲਾਂ ਤੋੋਂ ਰੁਕੇ ਪਏ ਸਨ ਜਿਨ੍ਹਾਂ ਨੂੰ ਪੂਰਾ ਕਰ ਕੇ ਅੱਜ ਨਿਯੁਕਤੀ ਪੱਤਰ ਵੰਡ ਕੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਵੱਡੀ ਮੱਦਦ ਕੀਤੀ ਹੈ। ਬੁੱਢੇਵਾਲ ਖੰਡ ਮਿੱਲ ਦੇ ਚੇਅਰਮੈਨ ਸ. ਹਰਿੰਦਰ ਸਿੰਘ ਲੱਖੋਵਾਲ ਨੇ ਧੰਨਵਾਦ ਕੀਤਾ ਅਤੇ ਸਮੂਹ ਬੋਰਡ ਆਫ ਡਾਇਰੈਕਟਰਜ਼ ਵੱਲੋਂ ਸਹਿਕਾਰਤਾ ਮੰਤਰੀ ਨੂੰ ਸਨਮਾਨਤ ਕੀਤਾ ਗਿਆ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ ਤੇ ਜਨਰਲ ਮੈਨੇਜਰ ਕੰਵਲਜੀਤ ਸਿੰਘ, ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ ਸਾਰੇ ਬੋੋਰਡ ਆਫ ਡਾਇਰੈਕਟਰਜ਼ ਹਾਜ਼ਰ ਸਨ।

Post Views: 74
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: According to meritAjnala Cooperative Sugar MillChairman S. Harinder Singh Lakhowal ThanksCo-operation Minister Sukhjinder Singh Randhawacooperative sugar millsDirectorsGroup Board of Directorslatest newslatest updates on punjabMarkfedpress ki taquat newspunjab newsSpinal cordSugarfedThe job CasesThe Minister of Co-operation was honoredTo the heirs of deceased employeestop 10 news
Previous Post

ਸਬਜ਼ੀ ਵਿਕਰੇਤਾ ਦੀ ਰਾਹ ”ਚ ਪਈ ਮਿਲੀ ਲਾਸ਼: ਬੇਰਹਿਮੀ ਨਾਲ ਕੀਤਾ ਕਤਲ

Next Post

पंजाबी गायक सिंगा हवाई फायरिंग करने की वजह से सुर्खियों में

Next Post
पंजाबी गायक सिंगा हवाई फायरिंग करने की वजह से सुर्खियों में

पंजाबी गायक सिंगा हवाई फायरिंग करने की वजह से सुर्खियों में

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In