ਪਟਿਆਲਾ, 9 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ ਆਰਚਰੀ ਖੇਡ ਦੇ ਟਰਾਇਲ ਮਿਤੀ 12 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਖਿਡਾਰੀ ਆਪਣੇ ਜਨਮ ਮਿਤੀ ਦੇ ਸਬੂਤ ਦੇ ਤੌਰ ਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ ਆਦਿ ਸਮੇਤ 4 ਪਾਸਪੋਰਟ ਸਾਈਜ਼ ਫ਼ੋਟੋਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਰਿਪੋਰਟ ਦਾ ਸਮਾਂ ਸਵੇਰੇ 8:00 ਵਜੇ ਹੈ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਗੌਰਵ ਸ਼ਰਮਾ ਆਰਚਰੀ ਕੋਚ (ਕਨਵੀਨਰ) ਸੰਪਰਕ ਨੰਬਰ 9988718133 ’ਤੇ ਕੀਤਾ ਜਾਵੇ।