No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

‘ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ’ ਅਮਰੀਕਾ ਦੀ ਸੰਸਦੀ ਕਮੇਟੀ ਨੇ ਮਤਾ ਕੀਤਾ ਪਾਸ

admin by admin
July 14, 2023
in BREAKING, COVER STORY, INDIA, National
0
10 ਫਰਵਰੀ ਨੂੰ ਕੇਂਦਰੀ ਕੈਬਨਿਟ ਦੀ ਬੈਠਕ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਤੋਂ ਕੁਝ ਦੇਰ ਬਾਅਦ ਹੀ ਅਮਰੀਕੀ ਸੰਸਦ ਦੀ ਇਕ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਐਲਾਨਣ ਵਾਲਾ ਮਤਾ ਪਾਸ ਕੀਤਾ ਹੈ। ਇਹ ਪ੍ਰਸਤਾਵ ਵੀਰਵਾਰ ਨੂੰ ਸੰਸਦ ਮੈਂਬਰ ਜੈਫ ਮਰਕਲੇ, ਬਿਲ ਹੇਗਰਟੀ, ਟਿਮ ਕੇਨ ਅਤੇ ਕ੍ਰਿਸ ਵੈਨ ਹੋਲੇਨ ਦੁਆਰਾ ਪੇਸ਼ ਕੀਤਾ ਗਿਆ ਸੀ। ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਕਿ ਮਤਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਅਮਰੀਕਾ ਮੈਕਮੋਹਨ ਲਾਈਨ ਨੂੰ ਪੀਪਲਜ਼ ਰੀਪਬਲਿਕ ਆਫ ਚਾਈਨਾ (ਪੀਆਰਸੀ) ਅਤੇ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਦਰਮਿਆਨ ਅੰਤਰਰਾਸ਼ਟਰੀ ਸੀਮਾ ਵਜੋਂ ਮਾਨਤਾ ਦਿੰਦਾ ਹੈ। ਇਹ ਚੀਨ ਦੇ ਇਸ ਦਾਅਵੇ ਨੂੰ ਕਮਜ਼ੋਰ ਕਰਦਾ ਹੈ ਕਿ ਅਰੁਣਾਚਲ ਦਾ ਜ਼ਿਆਦਾਤਰ ਹਿੱਸਾ ਪੀਆਰਸੀ ਨਾਲ ਸਬੰਧਤ ਹੈ। ਪ੍ਰਸਤਾਵ ਨੂੰ ਹੁਣ ਵੋਟਿੰਗ ਲਈ ਸੈਨੇਟ ਵਿੱਚ ਪੇਸ਼ ਕੀਤਾ ਜਾਵੇਗਾ। ਐੱਮ.ਪੀ ਮਰਕਲੇ ਨੇ ਕਿਹਾ ਕਿ “ਅਮਰੀਕਾ ਦੁਨੀਆ ਭਰ ਵਿੱਚ ਆਜ਼ਾਦੀ ਅਤੇ ਕਾਨੂੰਨ ਦੇ ਸ਼ਾਸਨ ਦਾ ਸਮਰਥਨ ਕਰਦਾ ਹੈ। ਆਜ਼ਾਦੀ ਅਤੇ ਨਿਯਮ ਆਧਾਰਿਤ ਵਿਵਸਥਾ ਦਾ ਸਮਰਥਨ ਕਰਨ ਵਾਲੀਆਂ ਅਮਰੀਕੀ ਕਦਰਾਂ ਕੀਮਤਾਂ ਸੰਸਾਰ ਭਰ ਵਿੱਚ ਸਾਡੀਆਂ ਸਾਰੀਆਂ ਕਾਰਵਾਈਆਂ ਅਤੇ ਸਬੰਧਾਂ ਦੇ ਕੇਂਦਰ ਵਿੱਚ ਹੋਣੀਆਂ ਚਾਹੀਦੀਆਂ ਹਨ, ਖਾਸ ਤੌਰ ‘ਤੇ ਉਦੋਂ ਜਦੋਂ ਕਿ ਪੀਆਰਸੀ ਸਰਕਾਰ ਇੱਕ ਵਿਕਲਪਿਕ ਦ੍ਰਿਸ਼ਟੀਕੋਣ ਅਪਣਾ ਰਹੀ ਹੈ। ਮਰਕਲੇ ਚੀਨ ‘ਤੇ ਅਮਰੀਕੀ ਸਦਨ ਕਮੇਟੀ ਦੇ ਸਹਿ-ਚੇਅਰਮੈਨ ਹੈ। ਉਨ੍ਹਾਂ ਕਿਹਾ ਕਿ “ਕਮੇਟੀ ਵੱਲੋਂ ਉਕਤ ਮਤਾ ਪਾਸ ਕਰਨਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਅਮਰੀਕਾ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦਾ ਹੈ ਨਾ ਕਿ ਚੀਨ ਦਾ। ਇਸ ਦੇ ਨਾਲ ਹੀ ਇਹ ਖੇਤਰ ਅਤੇ ਸਮਾਨ ਸੋਚ ਵਾਲੇ ਅੰਤਰਰਾਸ਼ਟਰੀ ਭਾਈਵਾਲਾਂ ਨੂੰ ਮਜ਼ਬੂਤ ​​ਸਮਰਥਨ ਪ੍ਰਦਾਨ ਕਰਨ ਲਈ ਅਮਰੀਕਾ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਜਿਹੀ ਸਥਿਤੀ ਵਿੱਚ ਅਮਰੀਕਾ ਨੂੰ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਦੀ ਹਮਾਇਤ ਕਰਕੇ ਜਮਹੂਰੀਅਤ ਦੀ ਰੱਖਿਆ ਲਈ ਮਜ਼ਬੂਤੀ ਨਾਲ ਖੜ੍ਹਾ ਹੋਣਾ ਪਵੇਗਾ ਪਰ ਮੈਂ ਆਪਣੇ ਸਾਥੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਬਿਨਾਂ ਦੇਰੀ ਕੀਤੇ ਇਸ ਨੂੰ ਪਾਸ ਕਰਨ।

Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: arunachal integral part of indiaArunachal Pradesharunachal pradesh an integral part of indiaarunachal pradesh and china disputearunachal pradesh is also an integral part of indiachina claims arunachal pradesh.china's territorial claims in arunachal pradeshindia china clash in arunachal pradeshintegral and inalienable partrenaming of places in arunachalresolution on arunachal introduced in us senatewhy china is interested in arunachal pradesh
Previous Post

Sukhna Lake ਵੱਲ ਜਾਣ ਵਾਲੇ ਸਾਵਧਾਨ! ਖੋਲ੍ਹ ਦਿੱਤਾ ਗਿਆ ਫਲੱਡ ਗੇਟ

Next Post

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਭਰਿਆ ਯਮੁਨਾ ਦਾ ਪਾਣੀ

Next Post
ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਭਰਿਆ ਯਮੁਨਾ ਦਾ ਪਾਣੀ

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਭਰਿਆ ਯਮੁਨਾ ਦਾ ਪਾਣੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In