No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ

admin by admin
September 28, 2024
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 28 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਦੇ ਪੱਤਰ ਨੰਬਰ 8209-8246/ਐਮ.2 ਮਿਤੀ 20-09-2024 ਦੀ ਲਗਾਤਾਰ ਵਿੱਚ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 25 ਨਵੰਬਰ 2024 ਤੱਕ ਲਾਗੂ ਰਹਿਣਗੇ।

Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cambinesharvester combineisha singlapaddy procurementPatialapatiala news
Previous Post

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

Next Post

ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

Next Post
ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ 'ਉੱਨਤ ਕਿਸਾਨ' ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800