Web Desk- Harsimran
ਮਾਨਸਾ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਮਾਨਸਾ ਜ਼ਿਲ੍ਹੇ ਦੀ ਅਦਾਲਤ ਉਸ ਸਮੇਂ ਸਵਾਲਾਂ ਦੇ ਘੇਰੇ ’ਚ ਆ ਗਈ, ਜਦੋਂ ਬਰਨਾਲਾ ਜੇਲ੍ਹ ਤੋਂ ਪੇਸ਼ੀ ਭੁਗਤਨ ਆਏ ਇਕ ਕੈਦੀ ਵਲੋਂ ਜੇਲ੍ਹ ਸੁਪਰਡੈਂਟ ’ਤੇ ਵੱਡੇ ਦੋਸ਼ ਲਾਏ ਗਏ। ਕੈਦੀ ਦੀ ਪਛਾਣ ਕਰਮਜੀਤ ਸਿੱਘ (20) ਵਜੋਂ ਹੋਈ ਹੈ। ਕੈਦੀ ਕਰਮਜੀਤ ਸਿੰਘ ਨੇ ਕਿਹਾ ਕਿ ਉਹ ਅੱਜ ਮਾਨਸਾ ਜ਼ਿਲ੍ਹੇ ਦੀ ਅਦਾਲਤ ’ਚ ਪੇਸ਼ੀ ਭੁਗਤਨ ਆਇਆ ਸੀ। ਉਸ ਨੇ ਜੱਜ ਦੇ ਸਾਹਮਣੇ ਆਪਣੇ ’ਤੇ ਹੋਏ ਅੱਤਿਆਚਾਰ ਦੀ ਕਹਾਣੀ ਦੱਸਦੇ ਹੋਏ ਕਿਹਾ ਕਿ ਬਰਨਾਲਾ ਜੇਲ੍ਹ ਦੇ ਸੁਪਰਡੈਂਟ ਅਤੇ ਹੋਰ ਗਾਰਡਾਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਫਿਰ ਉਨ੍ਹਾਂ ਨੇ ਗਰਮ ਸਰੀਏ ਨਾਲ ਉਸ ਦੀ ਪਿੱਠ ’ਤੇ ਅੱਤਵਾਦੀ ਲਿਖ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਕਸੂਰ ਇਹ ਸੀ ਕਿ ਉਸ ਨੇ ਜੇਲ੍ਹ ’ਚ ਹੋ ਰਹੇ ਅੱਤਿਆਰ ਦੇ ਬਾਰੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖੇ ਸਨ।
ਇਹ ਵੀ ਪੜੋ – ਨਵਜੋਤ ਸਿੱਧੂ ਭੁੱਲੇ ਸ਼ਬਦਾਂ ਦੀ ਮਰਿਆਦਾ, ਕੈਪਟਨ ’ਤੇ ਆਖ ਗਏ ਵੱਡੀ ਗੱਲ, ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ
ਕੈਦੀ ਕਰਮਜੀਤ ਸਿੰਘ ਨੇ ਪੱਤਰ ’ਚ ਲਿਖਿਆ ਕਿ ਜੇਲ੍ਹ ਦੇ ਕੈਦੀਆਂ ਨੂੰ ਚੰਗਾ ਖਾਣਾ ਨਹੀਂ ਮਿਲਦਾ, ਬਹੁਤ ਸਾਰੀਆਂ ਬੀਮਾਰੀਆਂ ਤੋਂ ਪੀੜਤ ਕੈਦੀਆਂ ਨੂੰ ਇਕ ਜੇਲ੍ਹ ’ਚ ਰੱਖਿਆ ਹੋਇਆ ਹੈ। ਜੇਲ੍ਹ ਦੇ ਗੁਰਦੁਆਰਾ ਸਾਹਿਬ ’ਚ ਕੈਦੀਆਂ ਨੂੰ ਜਾਣ ਤੋਂ ਰੋਕ ਦਿੱਤਾ ਜਾਂਦਾ ਹੈ। ਉਸ ਨੇ ਕਿਹਾ ਕਿ ਇਸੇ ਗੱਲਾਂ ਕਰਕੇ ਉਸ ਨੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖੇ। ਜੇਲ੍ਹ ਸੁਪਰਡੈਂਟ ਵਲੋਂ ਗੁੱਸੇ ’ਚ ਆ ਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੱਪੜੇ ਉਤਾਰ ਕੇ ਉਸ ਦੀ ਪਿੱਠ ’ਤੇ ਗਰਮ ਸਰੀਏ ਨਾਲ ਅੱਤਵਾਦੀ ਲਿਖ ਦਿੱਤਾ। ਪੀੜਤ ਕੈਦੀ ਨੇ ਆਪਣੇ ਨਾਲ ਹੋਏ ਅਤਿਆਚਾਰ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।