No Result
View All Result
Wednesday, October 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

admin by admin
October 13, 2026
in BREAKING
0
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਮੰਗ ਪੱਤਰਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, “ਭਗਵੰਤ ਮਾਨ ਸਰਕਾਰ ਤੁਹਾਡੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਰੱਖਦੀ ਹੈ ਅਤੇ ਉਨ੍ਹਾਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ।”

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜ਼ਿਆਦਾਤਰ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰਾ ਹੋਣ ਦੇ ਅੰਤਿਮ ਪੜਾਅ ‘ਤੇ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਸਕਾਰਾਤਮਕ ਹੱਲ ਹੋਵੇਗਾ।”

ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸਿੱਖਿਆ ਖੇਤਰ ਦੇ ਨਿਰੰਤਰ ਸੁਧਾਰ ਲਈ ਡੂੰਘਾਈ ਨਾਲ ਯਤਨਸ਼ੀਲ ਹੈ।” ਉਨ੍ਹਾਂ ਵਫ਼ਦਾਂ ਨੂੰ ਭਰੋਸਾ ਦਿੱਤਾ, “ਤੁਹਾਡੀਆਂ ਲੰਬਿਤ ਮੰਗਾਂ ‘ਤੇ ਅੰਤਿਮ ਫੈਸਲੇ ਜਲਦ ਜਾਰੀ ਕਰਨ ਲਈ ਸਾਰੇ ਪ੍ਰਸ਼ਾਸਨਿਕ ਅੜਿੱਕਿਆਂ ਨੂੰ ਦੂਰ ਕੀਤਾ ਜਾ ਰਿਹਾ ਹੈ।”

ਸਿੱਖਿਆ ਖੇਤਰ ਦੇ ਵੱਖ-ਵੱਖ ਕਾਡਰਾਂ ਅਤੇ ਮਸਲਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਕਈ ਪ੍ਰਮੁੱਖ ਯੂਨੀਅਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ 180 ਈਟੀਟੀ ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ), ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ, ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲ ਫਰੰਟ ਸ਼ਾਮਲ ਸਨ।

ਨੁਮਾਇੰਦਿਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਖਾਲੀ ਅਸਾਮੀਆਂ ‘ਤੇ ਭਰਤੀ, ਤਨਖਾਹ ਢਾਂਚੇ ਅਤੇ ਅਨਏਡਿਡ ਸਟਾਫ਼ ਲਈ ਸੁਰੱਖਿਆ ਨੀਤੀਆਂ ਵਰਗੇ ਮੁੱਦਿਆਂ ਸਬੰਧੀ ਵਿਸਥਾਰਤ ਮੰਗ ਪੱਤਰ ਸੌਂਪੇ।

ਮੀਟਿੰਗਾਂ ਦੌਰਾਨ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ ਅਤੇ ਗੁਰਪ੍ਰੀਤ ਸਿੰਘ; 180 ਈਟੀਟੀ ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ, ਮਮਤਾ ਅਤੇ ਮੰਜੂ ਦੇਵੀ; ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਕੁਲਦੀਪ ਸਿੰਘ, ਅਮਨ ਥਾਪਰ ਜਵੀਲ; ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਸੁਨੀਲ ਫਾਜ਼ਿਲਕਾ, ਰਣਜੀਤ ਸਿੰਘ ਅਤੇ ਕਿਰਨਪਾਲ ਕੌਰ; ਅਤੇ ਅਨਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਯਾਦਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਕਰਨਦੀਪ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

#PunjabTeachers #ContractualTeachers #ETTTeachers #UnemployedTeachers #TeacherProtest #PunjabEducation #TeacherUnionPunjab #EducationDepartmentPunjab

Views: 7
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਖਾਲੀ ਅਸਾਮੀਆਂ 'ਤੇ ਭਰਤੀਤਨਖਾਹ ਢਾਂਚੇ ਅਤੇ ਅਨਏਡਿਡ ਸਟਾਫ਼ ਲਈ ਸੁਰੱਖਿਆ ਨੀਤੀਆਂ ਵਰਗੇ ਮੁੱਦਿਆਂ ਸਬੰਧੀ ਵਿਸਥਾਰਤ ਮੰਗ ਪੱਤਰ ਸੌਂਪੇ।ਨੁਮਾਇੰਦਿਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ
Previous Post

ਮੁੱਖ ਮੰਤਰੀ ਨੇ ਲਾਭਪਾਤਰੀਆਂ ਦੇ ਹੱਥੋਂ 50 ਲੱਖ ਤੋਂ ਵੱਧ ਖਾਤਿਆਂ ਵਿੱਚ ਟ੍ਰਾਂਸਫਰ ਕਰਵਾਏ 1,634 ਕਰੋੜ ਰੁਪਏ

Next Post

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

Next Post
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800