No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਭਿੱਖੀਵਿੰਡ ’ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਨੇੜਲੇ ਪਿੰਡਾਂ ਅਤੇ ਸ਼ਹਿਰਾ ਦੀਆਂ ਦੁਕਾਨਾਂ ਰਹੀਆਂ ਬੰਦ

admin by admin
September 27, 2021
in PUNJAB
0
ਭਿੱਖੀਵਿੰਡ ’ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਨੇੜਲੇ ਪਿੰਡਾਂ ਅਤੇ ਸ਼ਹਿਰਾ ਦੀਆਂ ਦੁਕਾਨਾਂ ਰਹੀਆਂ ਬੰਦ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਤਰਨ ਤਾਰਨ/ਭਿੱਖੀਵਿੰਡ, 27 ਸਤੰਬਰ (ਰਣਬੀਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੂਰੇ ਦੇਸ਼ ਦੇ ਕਿਸਾਨਾਂ ਉੱਪਰ ਧੱਕੇ ਨਾਲ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਚੱਲਦਿਆਂ ਸਰਹੱਦੀ ਤਹਿਸੀਲ ਭਿੱਖੀਵਿੰਡ ਵਿਖੇ ਇਸ ਬੰਦ ਦੇ ਸੱਦੇ ਦਾ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਭਿੱਖੀਵਿੰਡ ਸਮੇਤ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਦੇ ਸਮੂਹ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਭਿੱਖੀਵਿੰਡ ਚੌਕ ਜਾਮ ਕਰਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਮਿਤੀ 27 ਸਤੰਬਰ ਦਿਨ ਐਤਵਾਰ ਨੂੰ ਦਿੱਲੀ ‘ਚ ਚੱਲ ਰਹੇ ਕਿਸਾਨੀ ਧਰਨੇ ਦੇ ਦਸ ਮਹੀਨੇ ਪੂਰੇ ਹੋ ਗਏ ਹਨ ਪਰ ਕੇੰਦਰ ਦੀ ਬੀ.ਜੇ.ਪੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਸਾਡਾ ਸੰਘਰਸ਼ ਪਿਛਲੇ ਦਸ ਮਹੀਨੇ ਤੋੰ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਉਹਨਾਂ ‘ਤੇ ਜ਼ੁਲਮ ਢਾਅ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਮੋਦੀ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ’ਤੇ ਅੜੀ ਹੋਈ ਹੈ ਅਤੇ ਸੜਕਾਂ ’ਤੇ ਬੈਠੇ ਕਿਸਾਨਾਂ ਦੇ ਸਿਦਕ ਪਰਖ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ਬੰਦ ਦਾ ਸੱਦਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਿਸ ਲੈਣ ਲਈ ਮਜ਼ਬੂਰ ਹੋਣਾ ਪਵੇਗਾ।

Post Views: 55
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: All the shopkeepers responded by calling for a shutdown in IndiaBhikhiwind Chowk JamBlack laws being imposed on farmers across the countryBorder Tehsil BhikhiwindFrom Kisan MorchaModi government at the centerPersecution continuesTalking to reportersTen months of farmers' dharna in Delhi have come to an endThe BJP government is not repealing the black lawsThe Modi government will be forced to withdraw the black laws
Previous Post

मुख्यमंत्री द्वारा उद्योगपतियों और कारोबारियों के विरुद्ध वैट के 40,000 केस रद्द करने का ऐलान

Next Post

परिसीमन के नियमो का विधिवत पालन किये जाने की मांग

Next Post
परिसीमन के नियमो का विधिवत पालन किये जाने की मांग

परिसीमन के नियमो का विधिवत पालन किये जाने की मांग

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In