ਚੰਡੀਗੜ੍ਹ(ਪ੍ਰੈਸ ਕੀ ਤਾਕਤ), 9 ਮਾਰਚ- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਵੱਲ ਕੂਚ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਨੂੰ ਤੋੜਨ ਦੀ ਨਹੀਂ ਜੋੜਨ ਦੀ ਗੱਲ ਕਰੋ। ਉਨ੍ਹਾਂ ਕਿਹਾ ਕਿ ਭਾਈਚਾਰਾ ਤੋੜਨ ਵਾਲਾ ਪੰਜਾਬ ਦਾ ਵਾਰਿਸ ਨਹੀਂ ਹੋ ਸਕਦਾ।