ਚੰਡੀਗੜ੍ਹ, 20 ਅਗਸਤ (ਸ਼ਿਵ ਨਾਰਾਇਣ ਜਾਂਗੜਾ) -ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਆਗੂ ਅਨਿਲ ਜੋਸ਼ੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼.ਸੁਖਬੀਰ ਸਿੰਘ ਦੀ ਹਾਜ਼ਰੀ ਵਿਚ ਉਨ੍ਹਾਂ ਦੀ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਇਸ ਮੌਕੇ ਤੇ ਅਨਿਲ ਜੋਸ਼ੀ ਨੇ ਕਿਹਾ ਹੈ ਕਿ ਅਕਾਲੀ ਦਲ ਪੰਜਾਬ ਦੀ ਗੱਲ ਕਰਨ ਵਾਲੀ ਇੱਕੋ-ਇਕ ਪਾਰਟੀ ਵਿੱਚੋ ਇੱਕ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦੀ ਸੋਚ ‘ਤੇ ਪਹਿਰਾ ਦਿੱਤਾ ਹੈ। ਜਦੋਂ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਚੁੱਕੀ ਤਾਂ ਬਾਜਪਾ ਸਰਕਾਰ ਨੇ ਨਹੀਂ ਮੰਨੀ , ਇਸ ਕਾਰਨ ਭਾਜਪਾ ਨਾਲ ਗਠਜੋੜ ਟੁੱਟ ਗਿਆ। ਉਨ੍ਹਾਂ ਕਿਹਾ ਕਿ ਹੁਣ ਕੁੱਝ ਵੀ ਹੋ ਜਾਵੇ ਪਰ ਪੰਜਾਬੀ ਭਾਈਚਾਰਾ ਟੁੱਟਣ ਨਹੀਂ ਦਿੱਤਾ ਜਾਵੇਗਾ।