ਅੰਮ੍ਰਿਤਸਰ, 6 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )- ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸੁਨੀਲ ਜਾਖੜ ਨਾਲ ਕਈ ਭਾਜਪਾ ਆਗੂ ਤੇ ਭਾਰੀ ਗਿਣਤੀ ‘ਚ ਸਮਰਥਕ ਵੀ ਨਜ਼ਰ ਆਏ। ਇਸ ਮੌਕੇ ਅੰਮ੍ਰਿਤਸਰ ਪਹੁੰਚਣ ‘ਤੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਸਣੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਸੁਨੀਲ ਜਾਖੜ ਗੁਰੂ ਸਾਹਿਬ ਦੇ ਦਰਸ਼ਨ ਕਰ ਪਹੁੰਚੇ, ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਨੀਲ ਜਾਖੜ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਕੇ ਅਸ਼ੀਰਵਾਦ ਲਿਆ।
ਦੱਸ ਦੇਈਏ ਕਿ ਸੁਨੀਲ ਜਾਖੜ ਨੂੰ ਕਾਂਗਰਸ ਤੋਂ ਭਾਜਪਾ ਵਿੱਚ ਆਉਣ ਦੇ ਇੱਕ ਸਾਲ ਬਾਅਦ ਹੀ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਹੈ। ਜਾਖੜ 2002, 2007 ਅਤੇ 2012 ‘ਚ ਲਗਾਤਾਰ ਤਿੰਨ ਵਾਰ ਅਬੋਹਰ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।