No Result
View All Result
Monday, September 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ 2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ

Vijesh by Vijesh
November 6, 2020
in PUNJAB
0
ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ  2 ਆਮ ਵਿਅਕਤੀਆਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 6 ਨਵੰਬਰ – ਅਸ਼ੋਕ ਵਰਮਾ – 

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੋ ਸਿਪਾਹੀਆਂ ਸਰਬਜੀਤ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਦੋ ਆਮ ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ ਕੀਤਾ ਹੈ ਜੋ ਇੱਕ ਬੱਸ ਆਪਰੇਟਰ ਤੋਂ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਹੇ ਸਨ। ਇਸ ਕੇਸ ਵਿੱਚ ਮੋਗਾ ਦੀ ਵਿਜੀਲੈਂਸ ਟੀਮ ਨੇ ਇੱਕ ਸਿਪਾਹੀ ਇਕਬਾਲ ਸਿੰਘ ਅਤੇ ਇੱਕ ਆਮ ਦੋਸ਼ੀ ਸਿਮਰਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਨੂੰ ਮੋਗਾ ਜ਼ਿਲੇ ਦੇ ਪਿੰਡ ਹਰੀਏਵਾਲਾ ਦੇ ਵਸਨੀਕ ਗਗਨਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦੱਸਿਆ ਹੈ ਕਿ ਉਹ ਇੱਕ ਮਿੰਨੀ ਬੱਸ ਆਪਰੇਟਰ ਹੈ ਅਤੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਉਸ ਨੂੰ  ਨਸ਼ੀਲੇ ਪਦਾਰਥ ਰੱਖਣ ਡਰਾਵਾ ਦੇ ਕੇ ਪੁਲਿਸ ਕੇਸ ਨਾ ਦਰਜ ਕਰਨ ਲਈ 1 ਲੱਖ ਰੁਪਏ ਦੀ ਮੰਗ ਕਰ ਰਹੇ ਸਨ  ਅਤੇ ਸੌਦਾ 50 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਵੱਲੋਂ ਦਿੱਤੀ  ਜਾਣਕਾਰੀ ਦੀ  ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਸ਼ੀ ਸਿਪਾਹੀ ਇਕਬਾਲ ਸਿੰਘ ਅਤੇ ਉਸ ਦੇ ਸਾਥੀ ਸਿਮਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਕੋਲੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕੀਤਾ। ਉਨਾਂ ਦੱਸਿਆ ਕਿ ਉਕਤ ਚਾਰੇ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰਿਸ਼ਵਤ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

Next Post

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

Next Post
ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800