No Result
View All Result
Wednesday, April 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ

ਉਦਯੋਗਿਕ ਖੇਤਰ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਕੀਤੀ ਸ਼ਲਾਘਾ

admin by admin
September 16, 2023
in BREAKING, CAREER, COVER STORY, INDIA, National, PUNJAB
0
ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਲੁਧਿਆਣਾ, 16 ਸਤੰਬਰ- (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਅੱਜ ਲੁਧਿਆਣਾ ਦੇ ਉਦਯੋਗਿਕ ਆਗੂਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ।

‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਹਿੱਸਾ ਲੈਂਦਿਆਂ, ਓਸਵਾਲ ਗਰੁੱਪ ਦੇ ਮਾਲਕ ਕਮਲ ਓਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹੀ ਨਿਰਣਾਇਕ ਸਰਕਾਰ ਕਦੇ ਨਹੀਂ ਦੇਖੀ ਜਿਸਨੇ ਉਦਯੋਗ ਦੀਆਂ ਸ਼ਿਕਾਇਤਾਂ ਨੂੰ ਇੰਨੀ ਤੇਜ਼ੀ ਨਾਲ ਹੱਲ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜ ਕੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਜਿਸ ਦੇ ਨਤੀਜੇ ਜਲਦ ਹੀ ਜ਼ਮੀਨੀ ਪੱਧਰ ’ਤੇ ਵੀ ਨਜ਼ਰ ਆਉਣਗੇ।

ਵਰਧਮਾਨ ਗਰੁੱਪ ਦੇ ਸਚਿਤ ਜੈਨ ਨੇ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਲਏ ਗਏ ਫੈਸਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਰਕਾਰ ਨੂੰ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਅਪੀਲ ਕੀਤੀ।

ਹੀਰੋ ਗਰੁੱਪ ਦੇ ਅਦਿੱਤਿਆ ਮੁੰਜਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਨਿਵੇਕਲੇ ਕਦਮ ਆਮ ਲੋਕਾਂ ਦੇ ਨਾਲ-ਨਾਲ ਸੂਬੇ ਦੇ ਸਨਅਤਕਾਰਾਂ ਦਾ ਭਰੋਸਾ ਵਧਾ ਰਹੇ ਹਨ।

ਗੰਗਾ ਐਕਰੋਵੂਲਜ਼ ਲਿਮਟਿਡ ਦੇ ਮਾਲਕ ਅਮਿਤ ਥਾਪਰ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਆਨਲਾਈਨ ਮਿਲ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ।

ਲੁਧਿਆਣਾ ਦੇ ਸਨਅਤਕਾਰ ਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਨੋ ਕਲੀਅਰੈਂਸ ਸਰਟੀਫਿਕੇਟ (ਐਨ.ਓ.ਸੀ.) ਲੈਣ ਵਿੱਚ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੰਜਾਬ ਸਰਕਾਰ ਦੇ ਵਟਸਐਪ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਇਕ ਦਿਨ ‘ਚ ਹੀ ਇਸ ਮਾਮਲੇ ਨੂੰ ਹੱਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਐਤਵਾਰ ਦੇ ਦਿਨ ਐਨ.ਓ.ਸੀ. ਜਾਰੀ ਕਰ ਦਿੱਤਾ ਗਿਆ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਬਦਲਾਅ ਸਾਫ਼ ਨਜ਼ਰ ਆ ਰਿਹਾ ਹੈ ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

ਜੀਵਨ ਨਗਰ ਦੇ ਸਨਅਤਕਾਰ ਈਸ਼ਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੋਰਟਲ ਰਾਹੀਂ ਮੁੱਖ ਮੰਤਰੀ ਨੂੰ ਫੋਕਲ ਪੁਆਇੰਟ ਦੀਆਂ ਖਸਤਾਹਾਲ ਸੜਕਾਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸਮੱਸਿਆ ਦਾ ਸਿਰਫ਼ 24 ਘੰਟਿਆਂ ਵਿੱਚ ਹੱਲ ਕੀਤਾ ਗਿਆ ਅਤੇ ਉਦਯੋਗਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ 63 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਖੇਤਰ ਵਿੱਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ।

ਸਨਅਤਕਾਰ ਰੌਸ਼ਨ ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਸਨਅਤਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਖਸਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਨਵੈਸਟ ਪੰਜਾਬ ਪੋਰਟਲ ਰਾਹੀਂ ਸਰਕਾਰ ਨੂੰ ਸ਼ਿਕਾਇਤ ਭੇਜੀ ਸੀ ਅਤੇ ਇਸ ਦਾ ਤੁਰੰਤ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 8.7 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਸਨਅਤਕਾਰ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਫੈਕਟਰੀਆਂ ਦੇ ਉਪਰੋਂ ਲੰਘਦੀ 11 ਕੇਵੀ ਹਾਈ ਵੋਲਟੇਜ ਲਾਈਨ ਟੁੱਟ ਗਈ ਸੀ ਜਿਸ ਕਰਕੇ ਕੰਮ ਦਾ ਭਾਰੀ ਨੁਕਸਾਨ ਹੋ ਰਿਹਾ ਸੀ, ਪਰ ਇਨਵੈਸਟ ਪੰਜਾਬ ਪੋਰਟਲ ‘ਤੇ ਆਪਣੀ ਸਮੱਸਿਆ ਦੱਸਣ ਤੋਂ ਬਾਅਦ ਇਹ ਕੰਮ ਕੁਝ ਦਿਨਾਂ ‘ਚ ਹੀ ਹੋ ਗਿਆ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ|

ਹਰੇ ਸਟੈਂਪ ਪੇਪਰ ਦੀ ਵਰਤੋਂ ਕਰਨ ਵਾਲੇ ਵਪਾਰੀ ਸੌਰਵ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਨਅਤੀ ਯੂਨਿਟ ਸਥਾਪਤ ਕਰਨ ਲਈ ਜ਼ਮੀਨ ਖਰੀਦੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਰੀ ਮੋਹਰ ਖਰੀਦੀ ਅਤੇ ਮਹਿਜ਼ 15 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਜ਼ਮੀਨ ਸਬੰਧੀ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਮਿਲ ਗਈਆਂ। ਉਨ੍ਹਾਂ ਹੋਰ ਉਦਯੋਗਾਂ ਨੂੰ ਵੀ ਇਸ ਗ੍ਰੀਨ ਸਟੈਂਪ ਪੇਪਰ ਸਕੀਮ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਲੁਧਿਆਣਾ ਵਿੱਚ ਨਵੀਂ ਸਨਅਤੀ ਇਕਾਈ ਸਥਾਪਤ ਕਰਨ ਵਾਲੇ ਸਨਅਤਕਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਰਫ਼ ਦੋ ਹਫ਼ਤਿਆਂ ਵਿੱਚ ਹੀ ਆਪਣੇ ਨਵੇਂ ਯੂਨਿਟ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਮਿਲ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਨੀਅਤ ਇਮਾਨਦਾਰ ਅਤੇ ਹਾਂ-ਪੱਖੀ ਹੈ ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਸ਼ੰਸ਼ਾ ਦੇ ਹੱਕਦਾਰ ਹਨ।

ਲੀਪ ਇੰਡੀਆ ਫੂਡ ਲੌਜਿਸਟਿਕਸ ਦੇ ਮਾਲਕ ਵਿਕਾਸ ਜਾਵੇਰੀ ਨੇ ਕਿਹਾ ਕਿ ਉਨ੍ਹਾਂ ਨੇ ਲੁਧਿਆਣਾ ਵਿੱਚ ਆਪਣੇ ਵੇਅਰਹਾਊਸ ਕਾਰੋਬਾਰ ਲਈ ਕੰਮਕਾਜ ਬਾਰੇ ਸਹਿਮਤੀ ਲਈ ਔਨਲਾਈਨ ਅਪਲਾਈ ਕੀਤਾ ਸੀ ਅਤੇ ਉਨ੍ਹਾਂ ਨੂੰ ਇਸ ਗੱਲ ‘ਤੇ ਬੇਹੱਦ ਤਸੱਲੀ ਹੋਈ ਕਿ ਉਨ੍ਹਾਂ ਨੂੰ ਸਿਰਫ਼ 10 ਦਿਨਾਂ ਵਿੱਚ ਸਾਰੀਆਂ ਪ੍ਰਵਾਨਗੀਆਂ ਮਿਲ ਗਈਆਂ। ਉਨ੍ਹਾਂ ਕਿਹਾ ਕਿ ਇਹ ਸ਼ਲਾਘਾਯੋਗ ਕੰਮ ਹੈ ਅਤੇ ਹੋਰ ਯੂਨਿਟ ਸਥਾਪਤ ਕਰਨ ਸਬੰਧੀ ਉਦਯੋਗਪਤੀਆਂ ਦਾ ਭਰੋਸਾ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਡਾ ਫੂਡ ਸਟੋਰ ਪ੍ਰੋਜੈਕਟ ਸਥਾਪਤ ਕਰਨ ਜਾ ਰਹੇ ਹਨ।

Post Views: 108
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newslive news punjabnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

Next Post

ਖਿਤਾਬੀ ਮੁਕਾਬਲੇ ਵਿੱਚ ਅਕਸ਼ਰ ਪਟੇਲ ਦੇ ਬੈਕਅੱਪ ਲਈ ਵਾਸ਼ਿੰਗਟਨ ਸੁੰਦਰ ਨੂੰ ਸੱਦਿਆ

Next Post
ਖਿਤਾਬੀ ਮੁਕਾਬਲੇ ਵਿੱਚ ਅਕਸ਼ਰ ਪਟੇਲ ਦੇ ਬੈਕਅੱਪ ਲਈ ਵਾਸ਼ਿੰਗਟਨ ਸੁੰਦਰ ਨੂੰ ਸੱਦਿਆ

ਖਿਤਾਬੀ ਮੁਕਾਬਲੇ ਵਿੱਚ ਅਕਸ਼ਰ ਪਟੇਲ ਦੇ ਬੈਕਅੱਪ ਲਈ ਵਾਸ਼ਿੰਗਟਨ ਸੁੰਦਰ ਨੂੰ ਸੱਦਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800