No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

admin by admin
November 7, 2023
in BREAKING, COVER STORY, PUNJAB
0
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
*ਕੈਪਾਂ ਦੌਰਾਨ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ *
ਚੰਡੀਗੜ੍ਹ, 7 ਨਵੰਬਰ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ  ਨੂੰ ਕੀਤੀ ਗਈ ਸੀ। ਇਸੇ ਤਹਿਤ ਮੋਗਾ, ਲੁਧਿਆਣਾ, ਮੁਕਤਸਰ ਸਾਹਿਬ, ਫਿਰੋਜਪੁਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਬਰਨਾਲਾ, ਪਠਾਨਕੋਟ, ਗੁਰਦਾਸਪੁਰ, ਅਮ੍ਰਿੰਤਸਰ, ਤਰਨਤਾਰਨ ਵਿਖੇ ਜਿਲ੍ਹਾ ਪੱਧਰ ਤੇ ਸਿਹਤ ਕੈਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ।
ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਹਨਾਂ ਜਿਲ੍ਹਾ ਪੱਧਰ ਤੇ ਸਿਹਤ ਕੈਪਾਂ ਵਿੱਚ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕੈਪਾਂ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ  ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮਾਂ ਵਿੱਚ ਸ਼ਾਮਲ ਹੋਣ।
Post Views: 47
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸਕਾਈ ਇੰਟਰਨੈਸ਼ਨਲ ਕੰਪਨੀ ਦਾ ਪਲੇਸਮੈਂਟ ਕੈਂਪ 8 ਨਵੰਬਰ

Next Post

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

Next Post
ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800