Sunday, July 27, 2025

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ...

Read more

ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

ਚੰਡੀਗੜ੍ਹ, 7 ਜੁਲਾਈ, 2025 - ਵਿਸ਼ਵ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਪਟਨਾ...

Read more

ਸਿੱਖ ਰਹਿਤ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਜੱਥੇਦਾਰ ਨਿਯਮ ਕਮੇਟੀ ਤੋਂ ਹਟਾਇਆ ਜਾਵੇ: ਗਲੋਬਲ ਸਿੱਖ ਕੌਂਸਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ

ਚੰਡੀਗੜ੍ਹ 1 ਜੁਲਾਈ, 2025 : ਆਲਮੀ ਪੱਧਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰ ਰਹੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ...

Read more

ਤੇਜਪਾਲ ਸਭਰਵਾਲ 30 ਸਾਲ ਦੀ ਤੱਸਲੀਬਖ਼ਸ ਸੇਵਾ ਬਾਅਦ ਹੋਏ ਸੇਵਾ ਮੁਕਤ

ਚੰਡੀਗੜ੍ਹ, 30 ਜੂਨ - ਹਰਿਆਣਾ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਹਰਿਆਣਾ ਸਿਵਿਲ ਸਕੱਤਰੇਤ ਸਥਿਤ ਪ੍ਰੇਸ ਸ਼ਾਖਾ ਵਿੱਚ ਸੁਪਰਡੈਂਟ ਸ੍ਰੀ ਤੇਜਪਾਲ ਸਭਰਵਾਲ ਅੱਜ...

Read more

ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼

ਪਟਿਆਲਾ, 26 ਜੂਨ:           ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ। ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ।           ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ 'ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ 'ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ।           ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ 'ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।

Read more

ਲੋਕਾਂ ਦੇ ਸਹਿਯੋਗ ਨਾਲ ਹੀ ਖ਼ਤਮ ਹੋਵੇਗੀ ਨਸ਼ਿਆਂ ਦੀ ਲਾਹਨਤ-ਡਾ. ਪ੍ਰੀਤੀ ਯਾਦਵ

ਪਟਿਆਲਾ, 26 ਜੂਨ: ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਕਰਵਾਈ ਗਈ ਵਾਕਾਥੋਨ...

Read more

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਜੂਨ: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ...

Read more

ਆਵਾਜਾਈ ਪ੍ਰਣਾਲੀ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣਾ ਸਰਕਾਰ ਦੀ ਤਰਜੀਹ ਹੈ: ਰਾਓ ਨਰਬੀਰ ਸਿੰਘ

ਚੰਡੀਗੜ, 21 ਜੂਨ - ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਗੁਰੂਗ੍ਰਾਮ ਵਰਗੇ ਤੇਜ਼ੀ ਨਾਲ...

Read more
Page 3 of 830 1 2 3 4 830

Welcome Back!

Login to your account below

Retrieve your password

Please enter your username or email address to reset your password.