Tuesday, July 1, 2025

COVER STORY

ਆਵਾਜਾਈ ਪ੍ਰਣਾਲੀ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣਾ ਸਰਕਾਰ ਦੀ ਤਰਜੀਹ ਹੈ: ਰਾਓ ਨਰਬੀਰ ਸਿੰਘ

ਚੰਡੀਗੜ, 21 ਜੂਨ - ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਗੁਰੂਗ੍ਰਾਮ ਵਰਗੇ ਤੇਜ਼ੀ ਨਾਲ...

Read more

ਟਰੰਪ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦੀ ਸਥਿਤੀ ਬਾਰੇ ਆਪਣੀ ਆਲੋਚਨਾ ਫਿਰ ਤੋਂ ਸ਼ੁਰੂ ਕੀਤੀ।

ਇਸਲਾਮਾਬਾਦ: ਪਾਕਿਸਤਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ, ਜਿਸ ਵਿੱਚ 2026 ਦੇ ਨੋਬਲ ਸ਼ਾਂਤੀ ਪੁਰਸਕਾਰ...

Read more

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੇ ਦੇਹਾਂਤ ‘ਤੇ ਜਤਾਇਆ ਦੁੱਖ

ਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਪਹੁੰਚ ਕੇ ਸਾਬਕਾ ਮੁੱਖ...

Read more

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ

ਪਟਿਆਲਾ, 19 ਜੂਨ: ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗਿਆਂ ਨੂੰ 30 ਤੇ 32 ਬੋਰ ਦੇ...

Read more

21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਪਟਿਆਲਾ, 19 ਜੂਨ:          21 ਜੂਨ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ।          ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।          ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।          ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।

Read more

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

ਪਟਿਆਲਾ 16 ਜੂਨ                           ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ , ਜਿਸ...

Read more

ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

ਪਟਿਆਲਾ, 16 ਜੂਨ:                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ।               ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।                    ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।               ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ 'ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।

Read more
Page 1 of 575 1 2 575

Welcome Back!

Login to your account below

Retrieve your password

Please enter your username or email address to reset your password.