ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
Read moreਚੰਡੀਗੜ, 21 ਜੂਨ - ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਗੁਰੂਗ੍ਰਾਮ ਵਰਗੇ ਤੇਜ਼ੀ ਨਾਲ...
Read moreਚੰਡੀਗੜ੍ਹ/ਨਵੀਂ ਦਿੱਲੀ 12 ਜੂਨ - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ 12ਵੀਂ...
Read moreਪਟਿਆਲਾ, 11 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਬਾਰਨ ਤੇ ਨੰਦਪੁਰ ਕੇਸੋਂ 'ਚ ਛੱਪੜਾਂ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਬਾਰਨ ਵਿਖੇ ਗੁਰਦੁਆਰਾ ਸਾਹਿਬ ਨੇੜੇ ਥਾਪਰ ਮਾਡਲ ਨਾਲ ਵਿਕਸਤ ਕੀਤੇ ਛੱਪੜ ਵਿੱਚ ਕੰਧ ਦੇ ਪਏ ਅਧੂਰੇ ਕੰਮ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਛੱਪੜ 'ਤੇ ਹੋਏ ਖਰਚ ਅਤੇ ਜਦੋਂ ਛੱਪੜ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਉਸ ਸਮੇਂ ਤਾਇਨਾਤ ਜੇ.ਈ ਤੋਂ ਲੈ ਕੇ ਉੱਚ ਅਧਿਕਾਰੀਆਂ ਦੀ ਸੂਚੀ ਸੌਂਪਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ 'ਤੇ ਹੀ ਲਗਾਇਆ ਜਾਵੇਗਾ ਤੇ ਪੈਸੇ ਦੀ ਬਰਬਾਦੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਨੰਦਪੁਰ ਕੇਸੋਂ ਦੇ ਛੱਪੜ ਦੀ ਪਹਿਲਾ ਡਿੱਗੀ ਕੰਧ ਦੇ ਕਾਰਨਾਂ ਅਤੇ ਨਵੀਂ ਬਣਾਈ ਜਾ ਰਹੀ ਕੰਕਰੀਟ ਦੀ ਕੰਧ ਦੇ ਕੰਮ 'ਚ ਦੇਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਵੱਡੀ ਅਣਗਹਿਲੀ ਹੈ ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਸਬੰਧਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬਾਰਨ ਵਿਚੋਂ ਲੰਘਦੇ ਸੂਏ ਤੇ ਨਵਾਂ ਬਾਰਨ ਦੇ ਟੋਭੇ ਦੀ ਸਫ਼ਾਈ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਪਿੰਡ ਨੰਦਪੁਰ ਕੇਸੋਂ ਵਿਖੇ ਬਣੇ ਦੋ ਵੱਡੇ ਛੱਪੜਾਂ ਦੀ ਚੱਲ ਰਹੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿੰਡ ਦੇ ਬਾਹਰ ਵਾਲੇ ਦੋਵੇਂ ਛੱਪੜਾਂ ਵਿੱਚੋਂ ਡਿਸਪੈਂਸਰੀ ਵਾਲੇ ਪਾਸੇ ਵਾਲਾ ਛੱਪੜ ਪੱਕਾ ਕੀਤਾ ਜਾਵੇਗਾ ਤੇ ਨਾਲ ਪਾਰਕ ਵਿਕਸਤ ਕੀਤਾ ਜਾਵੇਗਾ। ਪੱਕੇ ਛੱਪੜ ਤੋਂ ਬਾਅਦ ਪਾਣੀ ਕੱਚੇ ਛੱਪੜ ਰਾਹੀਂ ਹੁੰਦਾ ਹੋਇਆ ਖੇਤਾਂ ਨੂੰ ਸਿੰਚਾਈ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਇਹ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੰਦਪੁਰ ਕੇਸੋਂ ਦੀ ਅਣਸੁਰੱਖਿਅਤ ਪਾਣੀ ਵਾਲੀ ਟੈਂਕੀ ਨੂੰ ਤੋੜਕੇ ਨਵੀਂ ਟੈਂਕੀ ਬਣਾਉਣ ਲਈ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਨੰਦਪੁਰ ਕੇਸੋਂ ਨੂੰ 25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹੋਰ ਜਿੰਨੀ ਵੀ ਗਰਾਂਟ ਦੀ ਜ਼ਰੂਰਤ ਹੋਵੇਗੀ ਉਹ ਪਿੰਡ ਨੂੰ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੰਦਪੁਰ ਕੇਸੋਂ ਵਿਖੇ ਨਹਿਰੀ ਨਾਲੇ 'ਚ ਨਰਵਾਣਾ ਬਰਾਂਚ ਦਾ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਤੇ ਅਗਲੇ ਸਾਲ ਇਸ ਨਾਲੇ ਨੂੰ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਨਾਲੇ ਕਾਰਨ ਫਸਲਾਂ
Read moreਪਟਿਆਲਾ, 11 ਜੂਨ: ਸੂਬੇ ਦੇ ਲੋਕਾਂ ਨੂੰ ਨਿਰੋਗ ਤੇ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਸ....
Read moreਪਟਿਆਲਾ, 11 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ...
Read moreਪਟਿਆਲਾ, 10 ਜੂਨ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ...
Read moreਦੂਧਨ ਸਾਧਾਂ (ਪਟਿਆਲਾ), 9 ਜੂਨ ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ...
Read moreਪਟਿਆਲਾ, 9 ਜੂਨ: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਿੰਡ ਫ਼ਤਿਹਪੁਰ ਰਾਜਪੂਤਾਂ ਵਿਖੇ ਫ਼ੀਲਡ ਵਿਜਿਟ ਅਤੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਬਿਜਾਈ ਮਿਤੀ 9 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਸਬੰਧ ਵਿਚ ਕਿਸਾਨ ਵੀਰ ਝੋਨੇ ਦੀ ਬਿਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਾ ਕਰਨ ਅਤੇ ਲੋੜ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ, ਖਾਦਾਂ ਦੀ ਕਿਸੇ ਵੀ ਪ੍ਰਕਾਰ ਦੀ ਸਟੋਰੇਜ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਖਾਦਾਂ ਸਬੰਧੀ ਬੇਲੋੜੀਆਂ ਅਫ਼ਵਾਹਾਂ ਤੇ ਵਿਸ਼ਵਾਸ ਨਾ ਕੀਤਾ ਜਾਵੇ, ਕਿਸੇ ਵੀ ਕਿਸਮ ਦੀ ਖਾਦ ਦੀ ਕਿਸਾਨਾਂ ਨੂੰ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪੀ.ਏ.ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੂਸਾ-44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੂਸਣ ਵਾਲੇ ਕੀੜੇ ਮਕੌੜਿਆਂ ਤੋਂ ਜਲਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰੱਖਦੀ ਹੈ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ, ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਦਰ ਵਿਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਨ੍ਹਾਂ ਦੀ ਜਿਨਸ ਵਿਚ ਐਫ.ਸੀ.ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਅਤੇ ਮਈ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ।
Read moreਸਮਾਣਾ (ਪਟਿਆਲਾ), 7 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7...
Read more© 2024 www.ozinews.in - Powered by Ozi Broadcasters Private Limited+91093170-88800
© 2024 www.ozinews.in - Powered by Ozi Broadcasters Private Limited+91093170-88800