No Result
View All Result
Saturday, September 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home CHANDIGARH

ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ

admin by admin
June 9, 2026
in CHANDIGARH, COVER STORY, Education, HARYANA, Himachal, INDIA, National, PUNJAB, WORLD
0
ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣਾ ਸਾਰੇ ਭਾਈਵਾਲਾਂ ਦੀ ਜਿੰਮੇਵਾਰੀ: ਸੀ.ਈ.ਓ, ਅਨਿੰਦਿੱਤਾ ਮਿੱਤਰਾ

ਡੀ.ਈ.ਓ. ਅਤੇ ਈ.ਆਰ.ਓ. ਪੱਧਰ ’ਤੇ ਬਣਾਏ ਹੈਲਪ ਡੈਸਕਾਂ ਨੂੰ ਮਜ਼ਬੂਤ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ, 8 ਜੂਨ (Ozi News Bureau) :

ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਵਾਇਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਨਾ ਆਵੇ।

ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓਜ਼. ਅਤੇ ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਆਪੋ-ਆਪਣੇ ਖੇਤਰਾਂ ਵਿੱਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਟਾਫ਼ ਦੇ ਹਰ ਸਵਾਲ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਲਓਜ਼ ਨੂੰ ਜਿੰਨੀ ਬਿਹਤਰ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਓਨੀ ਹੀ ਸੁਚਾਰੂ ਹੋਵੇਗੀ।

ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾ ਕਿਸੇ ਯੋਗ ਵਿਅਕਤੀ ਦੀ ਵੋਟ ਗਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕੋਈ ਅਯੋਗ ਵਿਅਕਤੀ ਗ਼ੈਰ-ਵਾਜਿਬ ਢੰਗ ਨਾਲ  ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

*’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ*

Next Post

*ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*

Next Post
*ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*

*ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800