No Result
View All Result
Tuesday, June 9, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

admin by admin
November 20, 2024
in BREAKING, CHANDIGARH, COVER STORY, INDIA, National, POLITICS, PUNJAB
0
ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ 19 ਨਵੰਬਰ 2024 (ਓਜ਼ੀ ਨਿਊਜ਼ ਡੈਸਕ):   ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪਿੰਡ ਪਲਸੌਰਾ ਸੈਕਟਰ 55 ਚੰਡੀਗੜ੍ਹ ਸਥਿਤ ਪਿੰਗਲਵਾੜਾ ਸ਼ਾਖ਼ਾ ਦਾ ਸਰਕਾਰੀ ਦੌਰਾ ਕੀਤਾ ਅਤੇ ਬੇਸਹਾਰਾ ਲੋਕਾਂ ਲਈ ਆਰੰਭੇ ਭਗਤ ਪੂਰਨ ਸਿੰਘ ਜੀ ਦੇ ਸਿਧਾਂਤਾਂ ਅਤੇ ਉਦੇਸ਼ਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਉਨਾਂ ਨੇ ਵੱਖ-ਵੱਖ ਵਾਰਡਾਂ ਤੇ ਮੈਡੀਕਲ ਸਹੂਲਤਾਂ ਸਮੇਤ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਫਿਜਿਓਥੇਰੇਪੀ ਸੈਂਟਰ, ਡੈਂਟਲ ਕਲੀਨਿਕ, ਲੰਗਰ ਹਾਲ, ਧੋਬੀ-ਘਾਟ ਅਤੇ ਲਾਇਬ੍ਰੇਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਸਪੈਸ਼ਲ ਬੱਚਿਆਂ ਵੱਲੋਂ ਬਣਾਈਆਂ ਕਲਾ-ਕ੍ਰਿਤਾਂ ਦੀ ਸ਼ਲਾਘਾ ਕੀਤੀ। ਮਰੀਜ਼ਾਂ ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਅਤੇ ਲੰਗਰ ਹਾਲ ਵਿਚ ਖਾਣੇ ਦੀ ਤਿਆਰੀ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਨੇ ਮਰੀਜ਼ਾਂ ਦੇ ਇਲਾਜ ਅਤੇ ਐਮਰਜੈਂਸੀ ਸਮੇਂ ਮੌਜੂਦ ਐਬੁਲੈਂਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਪੈਸ਼ਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਆ ਨੇ ਸਕੂਲ ਦੀਆਂ ਹੋਰ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ।
ਪਲਸੌਰਾ ਪਿੰਗਲਵਾੜਾ ਬ੍ਰਾਂਚ ਵੱਲੋਂ ਸਰਦਾਰਾ ਸਿੰਘ ਚੀਮਾ ਤੇ ਹਰਪਾਲ ਸਿੰਘ, ਦੋਵੇਂ ਅਸਿਸਟੈਂਟ ਐਡਮਿਨੀਸਟੇਟਰ ਨੇ ਕਮਿਸ਼ਨਰ ਅੱਗੇ ਮਰੀਜਾਂ ਦੇ ਆਧਾਰ ਕਾਰਡ, ਯੂ.ਆਈ.ਡੀ. ਕਾਰਡ, ਰੇਲਵੇ ਰਿਆਇਤੀ ਕਾਰਡ ਅਤੇ ਮਰੀਜਾਂ ਦੀਆਂ ਪੈਨਸ਼ਨਾਂ ਲਗਾਉਣ ਬਾਰੇ ਗੱਲ ਰੱਖੀ। ਇਸ ਤੋਂ ਇਲਾਵਾ ਪਿੰਗਲਵਾੜਾ ਨੂੰ ਜੋੜਦੀ ਅਧੂਰੀ ਸੜਕ ਨੂੰ ਪੂਰਾ ਕਰਾਉਣ ਦੀ ਬੇਨਤੀ ਵੀ ਕੀਤੀ।
ਪਿੰਗਲਵਾੜਾ ਸ਼ਾਖ਼ਾ ਦੇ ਪ੍ਰਬੰਧਕਾਂ ਵੱਲੋਂ ਮਾਧਵੀ ਕਟਾਰੀਆ ਨੂੰ ਪਿੰਗਲਵਾੜਾ ਦੀਆਂ ਪ੍ਰਕਾਸ਼ਨਾਵਾਂ ਤੇ ਭਗਤ ਪੂਰਨ ਸਿੰਘ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਹਰਪਾਲ ਸਿੰਘ ਨੇ ਉਹਨਾਂ ਦੇ ਆਉਣ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।

Post Views: 78
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: all india pingalwara charitable societybhagat puran singhChandigarhChandigarh CommissionerDivyang visits Pingalwaraharpal singhindian pingalwara charitable societymadhavi katariaPalsorashrimati priya
Previous Post

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

Next Post

ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ

Next Post
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800