No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਖੇਤੀਬਾੜੀ ਅਫਸਰ ਵੱਲੋਂ ਪਿੰਡ ਕੋਟਦੁੱਨਾ ਅਤੇ ਅਸਪਾਲ ਕਲਾਂ ਦੇ ਖੇਤਾਂ ਦਾ ਦੌਰਾ

Rakesh Goyal by Rakesh Goyal
May 25, 2020
in PUNJAB
0
ਮੁੱਖ ਖੇਤੀਬਾੜੀ ਅਫਸਰ ਵੱਲੋਂ ਪਿੰਡ ਕੋਟਦੁੱਨਾ ਅਤੇ ਅਸਪਾਲ ਕਲਾਂ ਦੇ ਖੇਤਾਂ ਦਾ ਦੌਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 25 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਬਰਨਾਲਾ ਜ਼ਿਲ੍ਹੇ ਵਿੱਚ ਝੋਨੇ ਹੇਠੋਂ ਰਕਬਾ ਘਟਿਆ ਹੈ ਅਤੇ ਨਰਮਾ, ਮੱਕੀ ਤੇ ਝੋਨੇ ਦੀ ਸਿੱਧੀ ਬਿਜਾਈ ਵੱਲ ਕਿਸਾਨਾਂ ਦਾ ਰੁਝਾਨ ਵਧਦਾ ਜਾ ਰਿਹਾ ਹੈ। ਇਸ ਸਮੇਂ ਕਰੋਨਾ ਮਹਾਮਾਰੀ ਕਾਰਨ ਲੇਬਰ ਦੀ ਸਮੱਸਿਆ ਆ ਰਹੀ ਹੈ, ਇਸ ਸਮੱਸਿਆ ਤੋਂ ਨਿਜਾਤ ਪਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਰੁਖ ਕਰਨਾ ਚਾਹੀਦਾ ਹੈ। ਇਸ ਨਾਲ ਜਿੱਥੇ ਲੇਬਰ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਵੀ ਕਦਮ ਵਧਾਇਆ ਜਾ ਸਕਦਾ ਹੈ।
ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨਾਲ ਵਿਚਾਰ ਵਟਾਦਰੇ ਦੌਰਾਨ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵੱਲੋਂ ਕੋਟਦੁੱਨਾ ਅਤੇ ਅਸਪਾਲ ਕਲਾਂ ਖੇਤਾਂ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਸਰਦਾਰ ਬਹਾਦਰ ਸਿੰਘ ਅਤੇ ਬਲਬ ਸਿੰਘ ਪਿੰਡ ਕੋਟਦੁੱਨਾ ਜ਼ਿਲ੍ਹਾ ਬਰਨਾਲਾ ਵਿਖੇ 6.5 ਏਕੜ ਰਕਬੇ ਵਿੱਚ ਬੀਜੀ ਨਰਮੇ ਦੀ ਫਸਲ ਬੀਜੀ ਗਈ ਹੈ, ਇਸ ਫਸਲ ਦੀ ਹਾਲਤ ਬਹੁਤ ਵਧੀਆ ਹੈ ਅਤੇ ਇਸ ਫਸਲ ਤੇ ਕਿਸੇ ਕੀੜੇ ਮਕੌੜੇ ਦਾ ਕੋਈ ਹਮਲਾ ਨਹੀਂ ਹੈ। ਇਸ ਤੋਂ ਇਲਾਵਾ ਅਸਪਾਲ ਕਲਾਂ ਵਿਖੇ ਸਰਦਾਰ ਰਾਜਿੰਦਰ ਸਿੰਘ ਪਿੰਡ ਅਸਪਾਲ ਕਲਾਂ ਵੱਲੋਂ 5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਮਸ਼ੀਨ ਨਾਲ ਕੀਤੀ ਗਈ ਹੈ। ਬਿਜਾਈ ਤਰ ਵੱਤਰ ਵਿੱਚ ਕੀਤੀ ਹੈ, ਬੀਜ 6 ਕਿਲੋ ਪਾਇਆ ਤੇ ਸ਼ਾਮ ਨੂੰ ਨਦੀਨਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਗਿਆ।
ਇਸ ਮੌਕੇ ਡਾ. ਬਲਦੇਵ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਕਿਸਾਨ ਵੀਰ ਮੱਕੀ ਲਗਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਝੋਨਾ ਛੱਡ ਕੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ 23500 ਰੁਪਏ ਪ੍ਰਤੀ ਹੈਕਟੇਅਰ ਦਿੱਤੇ ਜਾਣੇ ਹਨ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਲੀਆਂ ਮਸ਼ੀਨਾਂ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਪਰਮਿੰਦਰ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ ਤੇ ਕੁਲਵੰਤ ਸਿੰਘ ਹਾਜ਼ਰ ਸਨ।

Post Views: 51
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮੁੱਖ ਖੇਤੀਬਾੜੀ ਅਫਸਰ ਵੱਲੋਂ ਪਿੰਡ ਕੋਟਦੁੱਨਾ ਅਤੇ ਅਸਪਾਲ ਕਲਾਂ ਦੇ ਖੇਤਾਂ ਦਾ ਦੌਰਾ

Next Post

ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਕੀਤੀ ਗਈ 28,500 ਰਾਸ਼ਨ ਕਿੱਟਾਂ ਦੀ ਵੰਡ

Next Post
ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਕੀਤੀ ਗਈ 28,500 ਰਾਸ਼ਨ ਕਿੱਟਾਂ ਦੀ ਵੰਡ

ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਕੀਤੀ ਗਈ 28,500 ਰਾਸ਼ਨ ਕਿੱਟਾਂ ਦੀ ਵੰਡ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800