No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਰੱਖਿਆ ਨਾ ਲੈਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਅਤੇ ‘ਆਪ’ ਦੇ ਹੋਰ ਆਗੂ ਖੁਦ ਰਹਿੰਦੇ ਹਨ ਕਰੜੇ ਸੁਰੱਖਿਆ ਦੇ ਘੇਰੇ ‘ਚ: ਜੀਵਨ ਗੁਪਤਾ

admin by admin
February 11, 2023
in BREAKING, CHANDIGARH, COVER STORY, National, POLITICS, PUNJAB
0
ਸੁਰੱਖਿਆ ਨਾ ਲੈਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਅਤੇ ‘ਆਪ’ ਦੇ ਹੋਰ ਆਗੂ ਖੁਦ ਰਹਿੰਦੇ ਹਨ ਕਰੜੇ ਸੁਰੱਖਿਆ ਦੇ ਘੇਰੇ ‘ਚ: ਜੀਵਨ ਗੁਪਤਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ: 10 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ), ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਨੂੰ ਜੰਬੋ ਸਕਿਓਰਿਟੀ ਦਾ ਆਨੰਦ ਮਾਨਣ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸੁਰੱਖਿਆ ਨਾ ਲੈਣ ਅਤੇ ਵੀ.ਆਈ.ਪੀ ਕਲਚਰ ਖਤਮ ਕਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਅੱਜ ਖੁਦ ਜੰਬੋ ਸੁਰੱਖਿਆ ਦਾ ਆਨੰਦ ਮਾਣ ਰਹੇ ਹਨ।

                ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੇਕਰ ਕਿਸੇ ਨੇ ਧੋਖਾ ਕੀਤਾ ਹੈ ਤਾਂ ਉਹ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿਸ ਦੀ ਕਹਿਣੀ ਤੇ ਕਥਨੀ ‘ਚ ਬਹੁਤ ਅੰਤਰ ਹੈ। ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਚੁਟਕਲੇ ਸੁਣਾਉਂਦੇ ਸਨ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੱਡੀਆਂ-ਵੱਡੀਆਂ ਸਕਿਉਰਿਟੀ ਲੈ ਕੇ ਘੁੰਮਦੇ ਹਨ ਅਤੇ ਦੋਵੇਂ ਹੀ ਕਹਿੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਜਾਵੇਗਾ। ਪਰ ਅਫਸੋਸ ਦੀ ਗੱਲ ਹੈ ਕਿ ਦੋਵੇਂ ਆਪਣੀ ਗੱਲ ਤੋਂ ਮੁਕਰ ਗਏ ਅਤੇ ਅੱਜ ਦੋਵੇਂ ਹੀ ਉਸੇ ਰਸਤੇ ‘ਤੇ ਚੱਲ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੀ ਜੰਬੋ ਸੁਰੱਖਿਆ ਵਿਚ ਰਹਿੰਦੇ ਹਨ ਅਤੇ ਪੰਜਾਬ ਪੁਲਿਸ ਦੇ 90 ਤੋਂ ਵੱਧ ਜਵਾਨ ਅਰਵਿੰਦਰ ਕੇਜਰੀਵਾਲ ਦੀ ਸੁਰੱਖਿਆ ਵਿਚ ਵੀ ਤਾਇਨਾਤ ਕੀਤੇ ਗਏ ਹਨ। ਇੰਨਾ ਹੀ ਨਹੀਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਦੀ ਸੁਰੱਖਿਆ ਵਧਾ ਕੇ ਜੰਬੋ ਸੁਰਖਿਆ ਕਰਦੇ ਹੋਏ 40 ਤੋਂ ਵਧ ਜਵਾਨ ਤੈਨਾਤ ਕਰ ਦਿੱਤੇ ਹਨ।

                ਜੀਵਨ ਗੁਪਤਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ। ਪੰਜਾਬ ਵਿੱਚ ਰੋਜ਼ਾਨਾ ਕਿਤੇ ਨਾ ਕਿਤੇ ਕਤਲ, ਫਿਰੌਤੀ ਦੀਆਂ ਘਟਨਾਵਾਂ, ਲੁੱਟ-ਖੋਹ ਆਦਿ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਜਨਤਾ ਪਰੇਸ਼ਾਨ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਰਾਮ ਭਰੋਸੇ ਛੱਡ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦਾ ਪਰਿਵਾਰ, ਕੇਜਰੀਵਾਲ ਅਤੇ ਹੋਰ ‘ਆਪ’ ਆਗੂ ਸੱਤਾ ਦਾ ਆਨੰਦ ਮਾਣਨ ਵਿੱਚ ਲੱਗੇ ਹੋਏ ਹਨ। ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Post Views: 88
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: "Bhagwant Mann Set Targets For Every Minister And If"Delhi Remote Control": Opposition As Arvind Kejriwal HoldsAAP rivals targeting meBhagwant Mann as they don't wantBhagwant Mann strips 122 leaders of security coverBjp: Massive Security For Aap LeadersCM Mann scrambles to step out ofEyeing an image revampPublic security more important than leadersRahul Gandhi To Punjab CM - ABP LIVE
Previous Post

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ਵਿੱਚ ਮੰਤਰੀ ਮੰਡਲ ਅਤੇ ਸੀਨੀਅਰ ਅਧਿਕਾਰੀਆਂ ਨਾਲ ਬਜਟ ਤੋਂ ਪਹਿਲਾਂ ਸਲਾਹ-ਮਸ਼ਵਰਾ ਮੀਟਿੰਗ ਦੀ ਪ੍ਰਧਾਨਗੀ ਕੀਤੀ।

Next Post

ਕਿਸ਼ੋਰ ਅਵਸਥਾ ਵਿਚ ਹੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ, ਪ੍ਰਿਸੀਪਲ ਵੀ ਕੇ ਬਾਂਸਲ 

Next Post
ਕਿਸ਼ੋਰ ਅਵਸਥਾ ਵਿਚ ਹੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ, ਪ੍ਰਿਸੀਪਲ ਵੀ ਕੇ ਬਾਂਸਲ 

ਕਿਸ਼ੋਰ ਅਵਸਥਾ ਵਿਚ ਹੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ, ਪ੍ਰਿਸੀਪਲ ਵੀ ਕੇ ਬਾਂਸਲ 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In