No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਏਆਈਜੀ ਖੱਖ ਦਾ ਮੈਡਲ ਨਾਲ ਸਨਮਾਨ

admin by admin
January 27, 2021
in PUNJAB
0
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਏਆਈਜੀ ਖੱਖ ਦਾ ਮੈਡਲ ਨਾਲ ਸਨਮਾਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ) 72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਰੋਹ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ., ਜਿਨ੍ਹਾਂ ਕੋਲ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਵਾਧੂ ਚਾਰਜ ਵੀ ਹੈ, ਦਾ ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈੰਡਿੰਗ ਡਿਵੋਸ਼ਨ ਟੂ ਡਿਊਟੀ ਨਾਲ ਸਨਮਾਨ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਸ਼੍ਰੀ ਖੱਖ ਵੱਲੋਂ ਆਪਣੀ ਡਿਊਟੀ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਦੀ ਭਾਵਨਾ ‘ਤੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਨੂੰ ਮਾਣ ਹੈ।

ਜ਼ਿਕਰਯੋਗ ਹੈ ਕਿ ਸ਼੍ਰੀ ਖੱਖ ਦਾ ਬਤੌਰ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਨ ਸਦਕਾ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ । ਉਨ੍ਹਾਂ ਪਿਛਲੇ ਕੁਝ ਸਾਲਾਂ ਵਿੱਚ ਜਿਥੇ ਵੱਖ-ਵੱਖ ਅੱਤਵਾਦੀ ਗਰੁੱਪਾਂ ਨੂੰ ਬੇਨਕਾਬ ਕਰਨ ਅਤੇ ਸੂਬੇ ਵਿਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਵਿੱਚ ਅਹਿਮ ਭੁਮਿਕਾ ਨਿਭਾਈ ਉਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਵਿੱਚ ਵੀ ਮਹੱਤਵਪੂਰਨ ਭੂਮਿਕਾ ਅਦਾ ਕੀਤੀ। ਸਾਲ 2009 ਵਿੱਚ ਫਗਵਾੜਾ ਵਿਖੇ 50 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਨੂੰ ਪੁਲਿਸ ਟੀਮ, ਜਿਸ ਦੀ ਅਗਵਾਈ ਸ਼੍ਰੀ ਖੱਖ ਵੱਲੋਂ ਕੀਤੀ ਜਾ ਰਹੀ ਸੀ, ਵੱਲੋਂ ਦਬੋਚਿਆ ਗਿਆ ਸੀ, ਜੋ ਕਿ ਹੁਣ ਤੱਕ ਦੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸਭ ਤੋਂ ਵੱਡੀ ਰਿਕਵਰੀ ਹੈ।

ਸ਼੍ਰੀ ਖੱਖ ਨੇ ਸਾਲ 1994 ਵਿੱਚ ਪੰਜਾਬ ਪੁਲਿਸ ਵਿੱਚ ਬਤੌਰ ਇੰਸਪੈਕਟਰ ਜੁਆਇਨ ਕੀਤਾ ਸੀ ਅਤੇ ਸਾਲ 2016 ਵਿੱਚ ਬਤੌਰ ਐਸ.ਐਸ.ਪੀ. ਪਦਉਨਤ ਹੋਣ ਤੋਂ ਪਹਿਲਾਂ ਉਨ੍ਹਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਸਪੈਕਟਰ, ਡੀ.ਐਸ.ਪੀ. ਅਤੇ ਐਸ.ਪੀ. ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ।

ਅੰਮ੍ਰਿਤਸਰ ਵਿਖੇ ਬਤੌਰ ਐਸ.ਐਸ.ਪੀ.ਦਿਹਾਤੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਉਨ੍ਹਾਂ ਨੂੰ ਡੀ.ਜੀ.ਪੀ. ਸ਼੍ਰੀ ਸੁਰੇਸ਼ ਅਰੋੜਾ ਵਲੋਂ ਡੀ.ਜੀ.ਪੀ. ਕੰਮੈਂਡੇਸ਼ਨ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸ਼੍ਰੀ ਖੱਖ ਸਾਲ 2017 ਤੋਂ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ. ਅਤੇ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਚਾਰਜ ਸੰਭਾਲ ਰਹੇ ਹਨ।

Post Views: 76
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: chief minister captain amrinder singh newspolice newspunjab CM newspunjab police function newsrepublic day news
Previous Post

ਸਕੱਤਰ ਜਨਰਲ ਪੰਜਾਬ ਸੁਸ਼ੀਲ ਕੁਮਾਰ ਚੋਪੜਾ ਦੀ ਅਗਵਾਈ ਵਿੱਚ ਮਕੈਨੀਕਲ ਬ੍ਰਾਂਚ ਪਟਿਆਲਾ ਦੀ ਚੋਣ ਕੀਤੀ ਗਈ

Next Post

‘VIOLENCE AT RED FORT AN INSULT TO NATION,’ SAYS PUNJAB CM, DEMANDS PROBE INTO INVOLVEMENT OF ANY POLITICAL PARTY OR NATION

Next Post
‘VIOLENCE AT RED FORT AN INSULT TO NATION,’ SAYS PUNJAB CM, DEMANDS PROBE INTO INVOLVEMENT OF ANY POLITICAL PARTY OR NATION

‘VIOLENCE AT RED FORT AN INSULT TO NATION,’ SAYS PUNJAB CM, DEMANDS PROBE INTO INVOLVEMENT OF ANY POLITICAL PARTY OR NATION

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In