No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅੰਤਰ ਪੌਲੀਟੈਕਨਿਕ ਯੁਵਕ ਮੇਲੇ ਦੇ ਦੂਸਰੇ ਦਿਨ ਕੋਰੀਉਗਰਾਫ਼ੀ ਅਤੇ ਗਿੱਧੇ ਦੀਆਂ ਹੋਈਆਂ ਪੇਸ਼ਕਾਰੀਆਂ

admin by admin
February 22, 2024
in BREAKING, INDIA, PUNJAB
0
ਅੰਤਰ ਪੌਲੀਟੈਕਨਿਕ ਯੁਵਕ ਮੇਲੇ ਦੇ ਦੂਸਰੇ ਦਿਨ ਕੋਰੀਉਗਰਾਫ਼ੀ ਅਤੇ ਗਿੱਧੇ ਦੀਆਂ ਹੋਈਆਂ ਪੇਸ਼ਕਾਰੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 22 ਫਰਵਰੀ(ਓਜ਼ੀ ਨਿਊਜ਼ ਡੈਸਕ):   ਪੰਜਾਬ ਰਾਜ ਅੰਤਰ ਪੌਲੀਟੈਕਨਿਕ ਯੁਵਕ ਮੇਲਾ ਜੋ ਕਿ ਪੰਜਾਬ ਤਕਨੀਕੀ ਸੰਸਥਾਵਾਂ (ਖੇਡਾਂ) ਦੇ ਬੈਨਰ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਹੈ, ਵਿੱਚ ਲੋਕ ਗੀਤ, ਕੋਰੀਉਗਰਾਫ਼ੀ ਅਤੇ ਗਿੱਧਿਆਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਅੱਜ ਇਸ ਮੇਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।
ਵਿਭਾਗ ਦੇ ਵਧੀਕ ਡਾਇਰੈਕਟਰ ਅਤੇ ਪੀ.ਟੀ.ਆਈ.ਐਸ. ਦੇ ਪੈਟਰਨ ਮੋਹਨਵੀਰ ਸਿੰਘ ਦੀ ਰਹਿਨੁਮਾਈ ਵਿੱਚ ਚੱਲ ਰਹੇ ਯੁਵਕ ਮੇਲੇ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਕਿਹਾ ਕਿ ਇਸ ਵਰ੍ਹੇ ਦਾ ਯੁਵਕ ਮੇਲਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਮਰਪਿਤ ਹੈ।
ਪੀ.ਟੀ.ਆਈ.ਐਸ. ਦੇ ਪ੍ਰਧਾਨ ਪਰਮਵੀਰ ਸਿੰਘ ਮੱਤੇਵਾਲ ਨੇ ਦੱਸਿਆ ਕਿ ਅੱਜ ਦੇ ਮੇਲੇ ਦੌਰਾਨ 25 ਤੋਂ ਵਧੇਰੇ ਕਾਲਜਾਂ ਦੇ 400 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਲੋਕ ਗੀਤ ਦੇ ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਪਹਿਲਾ, ਦੂਜੇ ਸਥਾਨ ’ਤੇ ਸਰਕਾਰੀ ਪੌਲੀਟੈਕਨਿਕ ਲੁਧਿਆਣਾ ਤੇ ਰੂਪਨਗਰ ਅਤੇ ਤੀਜਾ ਸਥਾਨ ਸਰਕਾਰੀ ਪੌਲੀਟੈਕਨਿਕ ਕਾਲਜ ਹੁਸ਼ਿਆਰਪੁਰ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਅੰਮ੍ਰਿਤਸਰ ਨੇ ਪ੍ਰਾਪਤ ਕੀਤਾ। ਲੜਕਿਆਂ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਰਣਵਾਂ ਨੇ ਪਹਿਲਾ, ਮਾਈ ਬਧਾਨੀ ਅਤੇ ਅੰਮ੍ਰਿਤਸਰ ਨੇ ਦੂਜਾ, ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਨੇ ਤੀਸਰਾ ਸਥਾਨ ਹਾਸਲ ਕੀਤਾ।
ਕੋਰੀਉਗਰਾਫ਼ੀ ’ਚੋਂ ਸਰਕਾਰੀ ਪੌਲੀਟੈਕਨਿਕ ਲੁਧਿਆਣਾ ਨੇ ਪਹਿਲਾ ਸਥਾਨ, ਮੇਹਰ ਚੰਦ ਪੌਲੀਟੈਕਨਿਕ ਜਲੰਧਰ ਦੂਸਰਾ ਅਤੇ ਸਰਕਾਰੀ ਪੌਲੀਟੈਕਨਿਕ ਪਟਿਆਲਾ ਤੇ ਅੰਮ੍ਰਿਤਸਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ, ਪ੍ਰਿੰਸੀਪਲ ਸੁਰੇਸ਼ ਕੁਮਾਰ, ਪ੍ਰਿੰਸੀਪਲ ਸੰਦੀਪ ਸਿੰਗਲਾ, ਪ੍ਰਿੰਸੀਪਲ ਰਚਨਾ ਕੌਰ, ਸਾਬਕਾ ਪ੍ਰਿੰਸੀਪਲ ਯਾਦਵਿੰਦਰ ਸਿੰਘ, ਪੀ.ਟੀ.ਆਈ.ਐਸ. ਦੇ ਕੋਆਰਡੀਨੇਟਰ ਨਵਦੀਪ ਸਿੰਘ, ਹਰਜੀਤ ਪਾਲ ਸਿੰਘ, ਆਰਗੇਨਾਈਜ਼ੇਸ਼ਨ ਸਕੱਤਰ ਯਸ਼ਪਾਲ ਪਠਾਣੀਆਂ, ਰਾਮ ਸਰੂਪ ਸਕੱਤਰ ਪੀ.ਟੀ.ਆਈ. ਐਸ. ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵਰਕਿੰਗ ਕਮੇਟੀ ਮੈਂਬਰ, ਪ੍ਰੋ. ਨਰਿੰਦਰ ਸਿੰਘ ਢੀਂਡਸਾ ਮੌਜੂਦ ਸਨ।
ਇਸ ਮੇਲੇ ਵਿੱਚ ਲੋਕ ਬੋਲੀਆਂ ਦੇ ਬਾਦਸ਼ਾਹ ਪਾਲ ਸਿੰਘ ਸਰਾਓ, ਡਾ. ਪ੍ਰਭਸ਼ਰਨ ਕੌਰ, ਹਰਦੀਪ ਗਿੱਲ (ਸ਼ਹਿਰ ਪਟਿਆਲਾ), ਹਰਜੀਤ ਗੁੱਡੂ ਨੇ ਵੀ ਖੂਬ ਰੌਣਕਾਂ ਲਾਈਆਂ। ਮੰਚ ਸੰਚਾਲਣ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅਨਟਾਲ, ਅਮਨਪ੍ਰੀਤ ਕੌਰ, ਜਸਪ੍ਰੀਤ ਸਿੰਘ ਨੇ ਕੀਤਾ। ਕਾਲਜ ਦੇ ਪ੍ਰਧਾਨ ਵਿਦਿਆਰਥੀ ਮਾਮਲੇ ਹਰਮੇਲ ਸਿੰਘ ਚਹਿਲ ਨੇ ਸਾਰਿਆਂ ਦਾ ਧੰਨਵਾਦ ਕੀਤਾ।

Post Views: 14
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #InterPolytechnicYouthFair #choreographyandgidha #govt.polytechniquecollege #patiala
Previous Post

ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਖਨੌਰੀ ਸਰਹੱਦ ’ਤੇ ਪ੍ਰਦਰਸ਼ਨਕਾਰੀ ਦੀ ਮੌਤ ਦੀ ਐਫਆਈਆਰ ਦਰਜ ਕੀਤੀ ਜਾਵੇ।

Next Post

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

Next Post
ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800